ਕਿਸਾਨ ਜਥੇਬੰਦੀਆਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ - Farmers' organizations
ਮਾਨਸਾ: 26 ਜਨਵਰੀ ਨੂੰ ਦਿੱਲੀ ਵਿੱਚ ਟਰੈਕਟਰ ਪਰੇਡ ਦੌਰਾਨ ਹੋਈਆਂ ਘਟਨਾਵਾਂ ਉੱਤੇ ਕਿਸਾਨਾਂ ਖ਼ਿਲਾਫ਼ ਦਰਜ ਹੋਏ ਮਾਮਲੇ ਦੇ ਰੋਸ ਵਜੋਂ ਮਾਨਸਾ ਦੀਆਂ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਦੀ ਅਰਥੀ ਫੂਕ ਕੇ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨੀ ਸੰਘਰਸ਼ ਨੂੰ ਢਾਹ ਲਾਉਣ ਲਈ ਤਰ੍ਹਾਂ-ਤਰ੍ਹਾਂ ਦੀਆਂ ਚਾਲਾਂ ਚੱਲ ਰਹੀ ਹੈ ਅਤੇ 26 ਦੀਆਂ ਘਟਨਾਵਾਂ ਕੇਂਦਰ ਦੀ ਸਰਕਾਰ ਦੇ ਇਸ਼ਾਰੇ ਉੱਤੇ ਹੋਈਆਂ ਹਨ ਜਦਕਿ ਕਿਸਾਨ ਸ਼ਾਂਤਮਈ ਢੰਗ ਨਾਲ ਟਰੈਕਟਰ ਪਰੇਡ ਕਰ ਰਹੇ ਸੀ। ਕੇਂਦਰ ਨੇ ਨਿਰਦੋਸ਼ ਕਿਸਾਨਾਂ ਉੱਪਰ ਪਰਚੇ ਦਰਜ ਕੀਤੇ ਹਨ, ਜਿਸ ਦੇ ਰੋਸ ਵਜੋਂ ਉਨ੍ਹਾਂ ਕੇਂਦਰ ਸਰਕਾਰ ਦੀ ਅਰਥੀ ਫੂਕੀ ਹੈ।