ਝੋਨੇ ਦੀ ਖਰੀਦ ਸ਼ੁਰੂ ਹੋਣ ਨੂੰ ਕਿਸਾਨ ਜਥੇਬੰਦੀਆਂ ਨੇ ਦੱਸਿਆ ਜਿੱਤ - Hoshiarpur
ਹੁਸ਼ਿਆਰਪੁਰ: ਜਿੱਥੇ ਬੀਤੇ ਦਿਨੀਂ ਸੂਬੇ ਭਰ ਵਿੱਚ ਮੰਡੀਆਂ ਵਿੱਚ ਝੋਨੇ ਦੀ ਖਰੀਦ ਸ਼ੁਰੂ ਨਾ ਹੋਣ ਦੇ ਵਿਰੋਧ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਸੈਂਟਰ ਦੀ ਬੀਜੇਪੀ ਸਰਕਾਰ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਖਿਲਾਫ਼ ਧਰਨੇ ਪ੍ਰਦਰਸ਼ਨ ਕੀਤੇ ਗਏ ਸਨ। ਉਥੇ ਹੀ ਅੱਜ ਪੰਜਾਬ ਦੀਆਂ ਮੰਡੀਆਂ ਵਿੱਚ ਅੱਜ ਤੋਂ ਝੋਨੇ ਦੀ ਖਰੀਦ ਸ਼ੁਰੂ ਕਰ ਦਿੱਤੀ ਗਈ ਹੈ। ਜਿਸ ਨੂੰ ਕਿਸਾਨ ਜਥੇਬੰਦੀਆਂ ਆਪਣੀ ਵੱਡੀ ਜਿੱਤ ਦੱਸ ਰਹੀਆਂ ਹਨ। ਗੜ੍ਹਸ਼ੰਕਰ ਦੀ ਦਾਣਾ ਮੰਡੀ ਵਿਖੇ ਅੱਜ ਕੁੱਲ ਹਿੰਦ ਕਿਸਾਨ ਸਭਾ ਵੱਲੋਂ ਸੈਂਟਰ ਦੇ ਵਿੱਚ ਵੀ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕੁੱਲ ਹਿੰਦ ਕਿਸਾਨ ਸਭਾ ਦੇ ਆਗੂਆਂ ਨੇ ਝੋਨੇ ਦੀ ਖਰੀਦ ਸ਼ੁਰੂ ਹੋਣ ਨੂੰ ਆਪਣੀ ਜਿੱਤ ਦੱਸਿਆ ਅਤੇ ਉਨ੍ਹਾਂ ਕਿਹਾ ਕਿ ਤਿੰਨ ਖੇਤੀਬਾੜੀ ਬਿੱਲ ਰੱਦ ਹੋਣ ਤੱਕ ਇਹ ਧਰਨੇ ਪ੍ਰਦਰਸ਼ਨ ਲਗਾਤਾਰ ਜਾਰੀ ਰਹਿਣਗੇ।