'ਦਿੱਲੀ ਚੱਲੋ' ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਬਣਾਈ ਰਣਨੀਤੀ - Delhi chalo
ਮਾਨਸਾ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਨੇ 26-27 ਨਵੰਬਰ ਨੂੰ ਦਿੱਲੀ ਵੱਲ ਕੂਚ ਕਰਨਾ ਹੈ। ਜਿਸ ਦੇ ਤਹਿਤ ਕਿਸਾਨ ਜਥੇਬੰਦੀਆਂ ਨੇ ਮਾਨਸਾ 'ਚ ਮੀਟਿੰਗ ਕੀਤੀ ਤੇ ਦਿੱਲੀ ਦੇ ਚਹੁੰ ਪਾਸਿਓਂ ਘਿਰਾਓ ਨੂੰ ਲੈ ਕੇ ਰਣਨੀਤੀ ਬਣਾਈ ਹੈ। ਜ਼ਿਕਰਯੋਗ ਹੈ ਕਿ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਪੰਜਾਬ ਸਰਕਾਰ ਨਾਲ ਅੱਜ ਚੰਡੀਗੜ੍ਹ ਵਿਖੇ ਵੀ ਹੋ ਰਹੀ ਹੈ।