ਕਿਸਾਨ ਜਥੇਬੰਦੀਆਂ ਨੇ ਮਾਨਸਾ ਵਿੱਚ ਕੀਤਾ ਟਰੈਕਟਰ ਮਾਰਚ - tractor march
ਮਾਨਸਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਮਾਨਸਾ ਵਿੱਚ ਕਿਸਾਨਾਂ ਨੇ ਟਰੈਕਟਰ ਮਾਰਚ ਕਰ ਕੇ ਕੇਂਦਰ ਸਰਕਾਰ ਦੇ ਖਿਲਾਫ਼ ਪ੍ਰਦਰਸ਼ਨ ਕੀਤਾ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਲਗਾਤਾਰ ਆਪਣੀ ਗ਼ਲਤ ਨੀਤੀਆਂ ਕਿਸਾਨਾਂ ਉੱਪਰ ਥੋਪ ਰਹੀ ਹੈ ਪਰ ਅਸੀਂ ਉਹ ਕਦੇ ਵੀ ਬਰਦਾਸ਼ਤ ਨਹੀਂ ਕਰਾਂਗੇ ਕਿਉਂਕਿ ਕੇਂਦਰ ਸਰਕਾਰ ਨੇ ਯੋਗ ਨੀਤੀ ਕਾਨੂੰਨ ਪਾਸ ਕੀਤੇ ਹਨ ਉਨ੍ਹਾਂ ਨੂੰ ਰੱਦ ਕਰਵਾਉਣ ਤੱਕ ਸਾਡਾ ਸੰਘਰਸ਼ ਜਾਰੀ ਰੱਖਾਂਗੇ । ਆਗੂਆਂ ਨੇ ਕਿਹਾ ਇਹ ਵਿਚਾਰ ਜਿੱਥੇ ਸਾਡੇ ਕਿਸਾਨ ਦਿੱਲੀ ਵਿੱਚ ਕੇਂਦਰ ਸਰਕਾਰ ਦੇ ਖਿਲਾਫ਼ ਪ੍ਰਦਰਸ਼ਨ ਕਰ ਰਹੇ ਹਨ ਉਥੇ ਉਨ੍ਹਾਂ ਦੇ ਸੱਦੇ ਤੇ ਅਸੀਂ ਮਾਨਸਾ ਸ਼ਹਿਰ ਵਿੱਚ ਟਰੈਕਟਰ ਮਾਰਚ ਕੱਢਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਛੇਤੀ ਤੋਂ ਛੇਤੀ ਇਹ ਕਾਲੇ ਕਾਨੂੰਨ ਰੱਦ ਕਰੇ ਨਹੀਂ ਤਾਂ ਸੰਘਰਸ਼ ਤਿੱਖਾ ਹੁੰਦਾ ਜਾਵੇਗਾ।