ਹੈਲਥ ਵਰਕਰਾਂ ਦੇ ਹੱਕ 'ਚ ਆਈਆਂ ਕਿਸਾਨ ਜਥੇਬੰਦੀਆਂ - ਕੋਰੋਨਾ ਕਾਲ 'ਚ ਵੀ ਲੋਕਾਂ ਦੀ ਕਾਫੀ ਸਹਾਇਤਾ
ਅੰਮ੍ਰਿਤਸਰ : ਪੰਜਾਬ ਭਰ ਵਿਚੋਂ ਮਹਿਲਾ ਹੈਲਥ ਵਰਕਰਾਂ ਵੱਲੋਂ ਉਪ ਮੁੱਖ ਮੰਤਰੀ ਸੋਨੀ ਦੀ ਕੋਠੀ ਦਾ ਘਿਰਾਓ ਕੀਤਾ ਗਿਆ। ਉਨ੍ਹਾਂ ਦੇ ਸਮਰਥਨ ਲਈ ਕਿਸਾਨ ਜਥੇਬੰਦੀਆਂ ਵੀ ਮੌਕੇ 'ਤੇ ਪੁੱਜੀਆਂ। ਇਸ ਮੌਕੇ ਕਿਸਾਨ ਜਥੇਬੰਦੀ ਦੇ ਆਗੂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਪਿਛਲੇ ਕਾਫੀ ਲੰਮੇ ਸਮੇਂ ਤੋਂ ਇਨ੍ਹਾਂ ਹੈਲਥ ਵਰਕਰਾਂ ਵੱਲੋਂ ਸਰਕਾਰ ਕੋਲੋਂ ਮੰਗ ਕੀਤੀ ਜਾ ਰਹੀ ਹੈ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਵੇ। ਇਨ੍ਹਾਂ ਹੈਲਥ ਵਰਕਰਾਂ ਨੇ ਕੋਰੋਨਾ ਕਾਲ 'ਚ ਵੀ ਲੋਕਾਂ ਦੀ ਕਾਫੀ ਸਹਾਇਤਾ ਕੀਤੀ ਸੀ ਪਰ ਸਰਕਾਰ ਨੇ ਇਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀ ਦਿੱਤਾ। ਜਿਸ ਦੇ ਚੱਲਦੇ ਇਨ੍ਹਾਂ ਨੂੰ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ 'ਤੇ ਧਰਨੇ ਲਗਾਉਣੇ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਹੈਲਥ ਵਰਕਰਾਂ ਵੱਲੋਂ ਉਪ ਮੁੱਖ ਮੰਤਰੀ ਸੋਨੀ ਦੀ ਕੋਠੀ ਦਾ ਘਿਰਾਓ ਕੀਤਾ ਗਿਆ ਸੀ ਤੇ ਸਾਡੀ ਸੰਯੁਕਤ ਕਿਸਾਨ ਮੋਰਚਾ ਜਥੇਬੰਦੀ ਵੱਲੋਂ ਵੀ ਇਨ੍ਹਾਂ ਨੂੰ ਸਮਰਥਨ ਦਿੱਤਾ ਗਿਆ ਹੈ।