ਪੰਜਾਬ

punjab

ਕਿਸਾਨ ਜਥੇਬੰਦੀਆਂ ਨੇ ਕਾਰਗਿਲ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

By

Published : Jul 26, 2021, 7:00 PM IST

ਜਲੰਧਰ: ਜ਼ਿਲ੍ਹੇ ’ਚ ਕਿਸਾਨ ਜਥੇਬੰਦੀਆਂ ਨੇ ਕਾਰਗਿਲ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਦੌਰਾਨ ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਆੜੇ ਹੱਥੀ ਲਿਆ। ਇਸ ਦੌਰਾਨ ਮੌਕੇ ’ਤੇ ਮੌਜੂਦ ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੇ ਦੇਸ਼ ਦੀ ਖਾਤਰ ਕੁਰਬਾਨੀ ਦੇਣ ਵਾਲੇ ਕਾਰਗਿਲ ਯੋਧਿਆਂ ਨੂੰ ਸ਼ਰਧਾਂਜਲੀ ਦਿੱਤੀ ਹੈ। ਨਾਲ ਹੀ ਉਨ੍ਹਾਂ ਨੇ ਕੇਂਦਰ ਸਰਕਾਰ ਦੇ ਖਿਲਾਫ ਰੋਸ ਜਤਾਉਂਦੇ ਹੋਏ ਤਿੰਨ ਖੇਤੀ ਕਾਨੂੰਨ ਨੂੰ ਰੱਦ ਕਰਨ ਦੀ ਗੁਹਾਰ ਲਗਾਈ ਅਤੇ ਨਾਲ ਹੀ ਚਿਤਾਵਨੀ ਵੀ ਦਿੱਤੀ ਕਿ ਜੇਕਰ ਕੇਂਦਰ ਸਰਕਾਰ ਆਪਣੇ ਅੜੀਅਲ ਰਵੱਈਏ ’ਤੇ ਇਸੇ ਤਰ੍ਹਾਂ ਅੜੀ ਰਹੀ ਤਾਂ ਕਿਸਾਨ ਵੀ ਪਿੱਛੇ ਨਹੀਂ ਹਟਣਗੇ ਅਤੇ ਲਗਾਤਾਰ ਧਰਨੇ ਪ੍ਰਦਰਸ਼ਨ ਜਾਰੀ ਰਹਿਣਗੇ।

ABOUT THE AUTHOR

...view details