ਬਠਿੰਡਾ 'ਚ ਕੇਂਦਰ ਸਰਕਾਰ ਖਿਲਾਫ ਕਿਸਾਨ ਜੱਥੇਬੰਦੀਆਂ ਨੇ ਕੀਤਾ ਰੋਸ ਪ੍ਰਦਰਸ਼ਨ
ਬਠਿੰਡਾ : ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਦਿੱਲੀ 'ਚ ਕਿਸਾਨਾਂ ਵੱਲੋਂ ਲਗਾਤਾਰ ਰੋਸ ਪ੍ਰਦਰਸ਼ਨ ਜਾਰੀ ਹੈ। ਕਿਸਾਨਾਂ ਦੇ ਹੱਕ 'ਚ ਬਠਿੰਡਾ 'ਚ ਕਿਸਾਨ ਜੱਥੇਬੰਦੀਆਂ ਨੇ ਡੀਸੀ ਦਫ਼ਤਰ ਬਠਿੰਡਾ ਦੇ ਬਾਹਰ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਰੋਸ ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ 'ਚ ਕਿਸਾਨਾਂ ਨੇ ਹਿੱਸਾ ਲਿਆ। ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਮੋਦੀ ਸਰਕਾਰ ਇਨ੍ਹਾਂ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰੇਗੀ। ਉਦੋਂ ਤੱਕ ਕਿਸਾਨਾਂ ਵੱਲੋਂ ਦਿੱਲੀ-ਹਰਿਆਣਾ ਤੇ ਦਿੱਲੀ-ਯੂਪੀ ਦੇ ਬਾਰਡਰ 'ਤੇ ਧਰਨੇ ਜਾਰੀ ਰਹਿਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਲਗਾਤਾਰ ਆਪਣੇ ਹੱਕਾਂ ਦੀ ਲੜਾਈ ਲੜਦੇ ਰਹਿਣਗੇ।