ਪੰਜਾਬ

punjab

By

Published : Sep 7, 2020, 7:43 PM IST

ETV Bharat / videos

ਕਿਸਾਨ ਜਥੇਬੰਦੀਆਂ ਨੇ ਡੀਸੀ ਦਫ਼ਤਰ ਦੇ ਬਾਹਰ ਲਗਾਇਆ ਧਰਨਾ

ਮੋਗਾ: ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਅੱਜ ਪੰਜਾਬ ਭਰ ਵਿੱਚ ਕਿਸਾਨ ਜੱਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਤਹਿਤ ਕਿਸਾਨ ਜਥੇਬੰਦੀਆਂ ਨੇ ਮੋਗਾ ਜ਼ਿਲ੍ਹੇ ਦੇ ਡੀਸੀ ਕੰਪਲੈਕਸ ਬਾਹਰ ਧਰਨਾ ਲਗਾਇਆ ਹੈ। ਕਿਸਾਨ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਵੱਲੋਂ ਤਿੰਨ ਬਿੱਲਾਂ ਨੂੰ ਪਾਸ ਕੀਤਾ ਗਿਆ ਹੈ। ਉਹ ਕਿਸਾਨ ਵਿਰੋਧੀ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਬਿੱਲਾਂ ਦਾ ਸਿੱਧਾ ਫਾਇਦਾ ਵੱਡੇ ਵਪਾਰੀਆਂ ਨੂੰ ਹੈ ਨਾ ਕਿ ਕਿਸਾਨਾਂ ਨੂੰ। ਕਿਸਾਨੀ ਪਹਿਲਾਂ ਹੀ ਡੁੱਬਦੀ ਜਾ ਰਹੀ ਹੈ ਤੇ ਇਨ੍ਹਾਂ ਬਿੱਲਾਂ ਦੇ ਆ ਜਾਣ ਨਾਲ ਕਿਸਾਨਾਂ ਵੱਲੋਂ ਖ਼ੁਦਕੁਸ਼ੀ ਦੇ ਮਾਮਲੇ ਹੋਰ ਵਧ ਜਾਣਗੇ, ਜਿਨ੍ਹਾਂ ਨੂੰ ਰੱਦ ਕਰਵਾਉਣ ਦੇ ਲਈ ਇਹ ਧਰਨਾ ਲਗਾਇਆ ਗਿਆ ਹੈ।

ABOUT THE AUTHOR

...view details