ਕਿਸਾਨ ਜਥੇਬੰਦੀਆਂ ਨੇ ਕੀਤਾ ਰੋਸ ਪ੍ਰਦਰਸ਼ਨ - ਪੰਜਾਬ ਸਰਕਾਰ
ਸ੍ਰੀ ਮੁਕਤਸਰ ਸਾਹਿਬ: ਪੰਜਾਬ ਸਰਕਾਰ ਇੱਕ ਪਾਸੇ ਮੰਡੀਆਂ ਵਿਚ ਪੁਖ਼ਤੇ ਪ੍ਰਬੰਧ ਹੋਣ ਦੇ ਦਾਅਵੇ ਕਰਦੀ ਹੈ ਉੱਥੇ ਹੀ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਵਿਚ ਬਾਰਦਾਨੇ ਦੀ ਘਾਟ ਹੋਣ ਕਾਰਨ ਕਿਸਾਨਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਕਿਸਾਨ ਜਥੇਬੰਦੀ ਸਿੱਧੂਪੁਰ ਵੱਲੋਂ ਖੰਡੇਵਾਲਾ ਪਾਰਕ ਵਿਚ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਅਤੇ ਸਬੰਧਿਤ ਅਧਿਕਾਰੀ ਨੂੰ ਮੰਗ ਪੱਤਰ ਦਿੱਤਾ।ਇਸ ਮੌਕੇ ਕਿਸਾਨ ਖੁਸ਼ਵਿੰਦਰ ਸਿੰਘ ਬਾਲਾ ਨੇ ਦੱਸਿਆ ਹੈ ਕਿ ਮੰਡੀਆਂ ਵਿਚ ਬਾਰਦਾਨੇ ਦੀ ਘਾਟ ਹੋਣ ਕਰਕੇ ਕਿਸਾਨ ਪਰੇਸ਼ਾਨ ਹੋ ਰਹੇ ਹਨ।ਉਨ੍ਹਾਂ ਨੇ ਕਿਹਾ ਹੈ ਕਿ ਕਣਕ ਦੀ ਸਰਕਾਰੀ ਖ਼ਰੀਦ ਵੀ ਘੱਟ ਹੋ ਰਹੀ ਹੈ ਅਤੇ ਮੰਡੀਆਂ ਵਿਚ ਕਣਕ ਦੇ ਅੰਬਾਰ ਲੱਗੇ ਹੋਏ ਹਨ।