ਕਿਸਾਨ ਜੱਥੇਬੰਦੀਆਂ ਦਾ ਕਹਿਣਾ, ਕੇਂਦਰ ਸਰਕਾਰ ਜਾਣ ਬੁੱਝ ਕੇ ਕਰ ਰਹੀ ਕਿਸਾਨਾਂ ਨੂੰ ਤੰਗ - ਭਾਰਤੀ ਕਿਸਾਨ ਯੂਨੀਅਨ ਲੱਖੋਵਾਲ
ਬਠਿੰਡਾ: ਕੇਂਦਰ ਦੇ ਪਾਸ ਕੀਤੇ ਖੇਤੀ ਕਾਨੂੰਨਾਂ ਦਾ ਵਿਰੋਧ ਜਾਰੀ ਹੈ ਤੇ ਆਏ ਦਿਨ ਸੰਘਰਸ਼ ਹੋਰ ਤਿੱਖਾ ਹੁੰਦਾ ਜਾ ਰਿਹਾ ਹੈ। ਇਸ ਬਾਰੇ ਗੱਲ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਦਾ ਕਹਿਣਾ ਹੈ ਕਿ ਸਰਕਾਰ ਕਿਸਾਨਾਂ ਨਾਲ ਮੀਟਿੰਗਾਂ ਕਰ ਤਾਂ ਰਹੀ ਹੈ ਪਰ ਕਿਸੇ ਹੱਲ 'ਤੇ ਪਹੁੰਚਣ 'ਚ ਨਾਕਾਮ ਹੈ। ਉਨ੍ਹਾਂ ਨੇ ਕਿਹਾ ਕਿ ਸ਼ਹਿਰ 'ਚੋਂ 26 ਜਨਵਰੀ ਦੀ ਪਰੇਡ ਲਈ ਦਿੱਲੀ ਨੂੰ ਵੱਡੇ-ਵੱਡੇ ਜੱਥੇ ਰਵਾਨਾ ਹੋਣਗੇ। ਉਨ੍ਹਾਂ ਨੇ ਕਿਹਾ ਕਿ ਕੋਈ ਵੀ ਸਰਕਾਰ ਕਿਸਾਨਾਂ ਦੇ ਵਿਰੁੱਧ ਹੋ ਕੇ ਸੱਤਾ 'ਚ ਨਹੀਂ ਰਹਿ ਸਕੀ ਹੈ।