ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਜਥੇਬੰਦੀਆਂ ਨੇ ਰਿਲਾਇੰਸ ਪੰਪ ਤੇ ਟੋਲ ਪਲਾਜ਼ਾ 'ਤੇ ਦਿੱਤਾ ਧਰਨਾ - Agriculture Act
ਨਾਭਾ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਦਾ ਸੰਘਰਸ਼ ਲਗਾਤਾਰ ਵਧਦਾ ਜਾ ਰਿਹਾ ਹੈ। ਇਨ੍ਹਾਂ ਖੇਤੀ ਐਕਟਾਂ ਵਿਰੁੱਧ ਨਾਭਾ ਬਲਾਕ ਦੀ ਸਬ ਤਹਿਸੀਲ ਭਾਦਸੋਂ ਦੇ ਰਿਲਾਇੰਸ ਪੈਟਰੋਲ ਪੰਪ ਤੇ ਟੋਲ ਪਲਾਜਾ ਉੱਤੇ ਭਾਰਤੀ ਕਿਸਾਨਾ ਯੂਨੀਅਨ ਡਕੌਂਦਾ ਵੱਲੋਂ ਧਰਨਾ ਦਿੱਤਾ ਗਿਆ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਆਗੂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਦੀ ਸਰਕਾਰ ਖੇਤੀ ਕਾਨੂੰਨ ਨੂੰ ਰੱਦ ਨਹੀਂ ਕਰਦੀ, ਉਦੋਂ ਤੱਕ ਕਿਸਾਨ ਜਥੇਬੰਦੀਆਂ ਦਾ ਸੰਘਰਸ਼ ਜਾਰੀ ਰਹੇਗਾ।