ਐਫਸੀਆਈ ਦਫ਼ਤਰ ਅੱਗੇ ਕਿਸਾਨ ਜੱਥੇਬੰਦੀਆਂ ਨੇ ਦਿੱਤਾ ਧਰਨਾ - Farmers' organizations
ਰਾਏਕੋਟ: ਸੰਯੁਕਤ ਕਿਸਾਨ ਮੋਰਚਾ ਨੇ 'ਐਫਸੀਆਈ ਬਚਾਓ' ਦਿਵਸ 'ਤੇ ਦੇਸ਼ ਭਰ ਵਿੱਚ ਐਫਸੀਆਈ ਦਫਤਰਾਂ ਦਾ ਘਿਰਾਓ ਕਰਨ ਦਾ ਸੱਦਾ ਦਿੱਤਾ ਸੀ ਜਿਸ ਤਹਿਤ ਲੰਘੇ ਦਿਨੀਂ ਰਾਏਕੋਟ ਵਿੱਚ ਕਿਸਾਨ ਜਥੇਬੰਦੀਆਂ ਨੇ ਧਰਨਾ ਦਿੱਤਾ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਹਕੂਮਤ ਵੱਲੋਂ ਤਾਨਾਸ਼ਾਹੀ ਭਰਿਆ ਰਵੱਈਆ ਅਪਣਾ ਰਹੀ ਹੈ। ਕਿਸਾਨੀ ਸੰਘਰਸ਼ ਦੇ ਬਾਵਜੂਦ ਵੀ ਸਰਕਾਰ ਕਾਲ਼ੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਬਜਾਏ ਰੋਜ਼ਾਨਾ ਹੀ ਕਿਸਾਨ ਵਿਰੋਧੀ ਨਵੇਂ ਨਵੇਂ ਫ਼ੈਸਲੇ ਲਾਗੂ ਕਰਕੇ ਖੇਤੀ ਅਤੇ ਕਿਸਾਨੀ ਦਾ ਉਜਾੜਾ ਕਰਨ 'ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਖੇਤੀ ਨੂੰ ਬਚਾਉਣ ਲਈ ਲੰਮੇ ਸਮੇਂ ਤੋਂ ਕਿਸਾਨ ਮਜ਼ਦੂਰ ਅਤੇ ਲੋਕ ਪੱਖੀ ਜਥੇਬੰਦੀਆਂ ਸੰਘਰਸ਼ ਕਰ ਰਹੀਆਂ ਹਨ ਪ੍ਰੰਤੂ ਮੋਦੀ ਸਰਕਾਰ ਦੀ ਤਾਨਾਸ਼ਾਹੀ ਲੋਕਾਂ ਦੀ ਆਵਾਜ਼ ਨੂੰ ਦਬਾਉਣ ਲਈ ਨਵੇਂ-ਨਵੇਂ ਆਰਡੀਨੈਂਸ ਬਿੱਲ ਲਿਆ ਕੇ ਸੰਘਰਸ਼ ਨੂੰ ਦਬਾਉਣ ਦਾ ਹਰ ਹੀਲਾ ਵਸੀਲਾ ਅਪਣਾ ਰਹੀ ਹੈ।