ਕਿਸਾਨ ਜਥੇਬੰਦੀਆਂ ਨੇ ਮੁਕੇਰੀਆਂ ਸ਼ੂਗਰ ਮਿੱਲ ਅੱਗੇ ਦਿੱਤਾ ਧਰਨਾ - Sugar Mill Mukerian
ਹੁਸ਼ਿਆਰਪੁਰ: ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਗੰਨੇ ਦੀ ਬਕਾਇਆ ਰਾਸ਼ੀ ਨਾ ਮਿਲਣ 'ਤੇ ਸ਼ੂਗਰ ਮਿੱਲ ਮੁਕੇਰੀਆਂ ਅੱਗੇ ਧਰਨਾ ਦਿੱਤਾ। ਕਿਸਾਨ ਜਥੇਬੰਦੀਆਂ ਨੇ ਸ਼ੂਗਰ ਮਿੱਲ ਦੇ ਬਾਹਰ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖ਼ਿਲਾਫ਼ ਰੱਜ ਕੇ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂ ਨੇ ਕਿਹਾ ਕਿ ਲੰਘੇ ਦਿਨੀਂ ਸ਼ੂਗਰ ਮਿੱਲ ਦੇ ਅਧਿਕਾਰੀਆਂ ਅਤੇ ਪ੍ਰਸ਼ਾਸਨ ਨੇ ਭਰੋਸਾ ਦਿੱਤਾ ਸੀ ਕਿ ਉਨ੍ਹਾਂ ਦੇ ਗੰਨੇ ਦੀ ਬਕਾਇਆ ਰਾਸ਼ੀ 12 ਮਾਰਚ ਨੂੰ ਅਦਾ ਕਰ ਦਿੱਤੀ ਜਾਵੇਗੀ ਪਰ ਉਨ੍ਹਾਂ ਨੇ ਨਹੀਂ ਦਿੱਤੀ ਜਿਸ ਦੇ ਰੋਸ ਵਿੱਚ ਕਿਸਾਨਾਂ ਨੇ ਆਪਣੀ ਬਕਾਇਆ ਰਾਸ਼ੀ ਲੈਣ ਲਈ ਧਰਨਾ ਲਗਾਇਆ। ਆਗੂ ਨੇ ਕਿਹਾ ਕਿ ਜਿੰਨੀ ਦੇਰ ਗੰਨੇ ਦੀ ਅਦਾਇਗੀ ਨਹੀਂ ਕੀਤੀ ਜਾਂਦੀ ਉੰਨੀ ਦੇਰ ਤੱਕ ਧਰਨਾ ਜਾਰੀ ਰਹੇਗਾ।