ਪੰਜਾਬ

punjab

ਲੌਕਡਾਊਨ ਦੇ ਵਿਰੋਧ ’ਚ ਕਿਸਾਨ ਜਥੇਬੰਦੀਆਂ ਨੇ ਕੱਢਿਆ ਰੋਸ ਮਾਰਚ

By

Published : May 9, 2021, 5:37 PM IST

ਬਰਨਾਲਾ: ਕੋਰੋਨਾ ਵਾਇਰਸ ਦੇ ਵਧ ਰਹੇ ਲਗਾਤਾਰ ਕਹਿਰ ਦੇ ਚੱਲਦੇ ਪੰਜਾਬ ਸਰਕਾਰ ਵੱਲੋਂ ਲੌਕਡਾਊਨ ਲਗਾਇਆ ਗਿਆ। ਜਿਸਦੇ ਵਿਰੋਧ ’ਚ ਸੰਯੁਕਤ ਕਿਸਾਨ ਮੋਰਚੇ ਵੱਲੋਂ 8 ਮਈ ਨੂੰ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਸੀ। ਜਿਸ ਤਹਿਤ ਜ਼ਿਲ੍ਹੇ ਦੀਆਂ 32 ਕਿਸਾਨ ਜਥੇਬੰਦੀਆਂ ਵੱਲੋਂ ਇੱਕਠੇ ਹੋ ਕੇ ਲੌਕਡਾਊਨ ਦੇ ਵਿਰੋਧ ’ਚ ਬਰਨਾਲਾ ਦੇ ਬਾਜ਼ਾਰਾਂ ਵਿੱਚ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਵੱਲੋਂ ਬਾਜ਼ਾਰ ਵਿੱਚ ਰੋਸ ਮਾਰਚ ਕਰਕੇ ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਲਈ ਅਪੀਲਾਂ ਕੀਤੀਆਂ ਗਈਆਂ। ਪਰ ਵਪਾਰੀਆਂ ਅਤੇ ਦੁਕਾਨਦਾਰਾਂ ਵੱਲੋਂ ਕਿਸਾਨਾਂ ਦੇ ਇਸ ਰੋਸ ਪ੍ਰਦਰਸ਼ਨ ਨੂੰ ਸਮਰਥਨ ਨਹੀਂ ਮਿਲਿਆ ਅਤੇ ਵਪਾਰ ਮੰਡਲ ਵੱਲੋਂ ਦੁਕਾਨਾਂ ਨਹੀਂ ਖੋਲ੍ਹੀਆਂ ਗਈਆਂ।

ABOUT THE AUTHOR

...view details