ਸੰਯੁਕਤ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਨੇ ਕੀਤਾ ਚੱਕਾ ਜਾਮ
ਮਾਨਸਾ: ਸੰਯੁਕਤ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਨੇ ਮਾਨਸਾ ਦੇ ਰੇਲਵੇ ਲਾਈਨ 'ਤੇ ਚੱਕਾ ਜਾਮ ਕੀਤਾ ਅਤੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਆਪਣਾ ਅੜੀਅਲ ਰਵੱਈਆ ਛੱਡ ਕੇ ਅਤੇ 26 ਜਨਵਰੀ ਨੂੰ ਹੋਣ ਵਾਲੀ ਘਟਨਾ ਵਿੱਚ ਜਿੰਨੇ ਵੀ ਨੌਜਵਾਨ ਅਤੇ ਆਗੂ ਗ੍ਰਿਫ਼ਤਾਰ ਕੀਤੇ ਹਨ ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਸਾਨੂੰ ਚਾਹੇ ਸ਼ਹੀਦੀਆਂ ਦੇਣੀਆਂ ਪੈਣ ਚਾਹੇ ਪਰਚੇ ਕਰਵਾਉਣੇ ਪੈਣ ਅਸੀਂ ਪਿੱਛੇ ਨਹੀਂ ਹਟਾਂਗੇ ਅਤੇ ਅਸੀਂ ਆਪਣਾ ਰੋਸ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰੱਖਾਂਗੇ। ਜਦੋਂ ਤੱਕ ਕੇਂਦਰ ਸਰਕਾਰ ਖੇਤੀ ਕਾਨੂੰਨ ਰੱਦ ਨਹੀਂ ਕਰ ਦਿੰਦੀ।