ਫਿਰੋਜ਼ਪੁਰ ਕੈਂਟ ਰੇਲਵੇ ਸਟੇਸ਼ਨ 'ਤੇ ਕਿਸਾਨ ਜਥੇਬੰਦੀਆਂ ਨੇ ਰੋਕੀਆਂ ਰੇਲਾਂ - ਰੇਲ ਰੋਕੋ ਅੰਦੋਲਨ
ਫਿਰੋਜ਼ਪੁਰ: ਸੰਯੁਕਤ ਕਿਸਾਨ ਮੋਰਚੇ ਦੇ ਰੇਲ ਰੋਕੋ ਅੰਦੋਲਨ ਦੇ ਸੱਦੇ ’ਤੇ ਜ਼ਿਲ੍ਹੇ ਦੇ ਕੈਂਟ ਰੇਲਵੇ ਸਟੇਸ਼ਨ ’ਤੇ ਕਿਸਾਨਾਂ ਨੇ ਰੇਲਾਂ ਰੋਕ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਿਸਾਨਾਂ ਨੇ ਲੁਧਿਆਣਾ, ਜਲੰਧਰ, ਦਿੱਲੀ ਜਾਣ ਵਾਲੇ ਟਰੈਕ ’ਤੇ ਧਰਨਾ ਦਿੱਤਾ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਦੀ ਮੋਦੀ ਸਰਕਾਰ ਕਾਲੇ ਕਾਨੂੰਨ ਰੱਦ ਨਹੀਂ ਕਰ ਦਿੰਦੇ ਉਦੋਂ ਤੱਕ ਸਾਡਾ ਸੰਘਰਸ਼ ਜਾਰੀ ਰਹੇਗਾ। ਉਹਨਾਂ ਨੇ ਕਿਹਾ ਕਿ ਅਸੀਂ ਸੰਯੁਕਤ ਕਿਸਾਨ ਮੋਰਚੇ ਦੇ ਹਰ ਸੱਦੇ ਨੂੰ ਸਵਿਕਾਰ ਕਰਦੇ ਹਾਂ ਤੇ ਇਸੇ ਤਰ੍ਹਾਂ ਉਹਨਾਂ ਦਾ ਸਾਥ ਦਿੰਦੇ ਰਹਾਂਗੇ।