8 ਮਈ ਨੂੰ ਕਿਸਾਨ ਜਥੇਬੰਦੀਆਂ ਵਲੋਂ ਦੁਕਾਨਾਂ ਖੁੱਲ੍ਹਵਾਉਣ ਦੀ ਚਿਤਾਵਨੀ - Lockdown news in India
ਬਠਿੰਡਾ: ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਲੈਕੇ ਸਖ਼ਤੀ ਕੀਤੀ ਜਾ ਰਹੀ ਹੈ। ਇਸ ਦੇ ਚੱਲਦਿਆਂ ਸਰਕਾਰ ਵਲੋਂ ਗੈਰ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਨੂੰ ਲੈਕੇ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਵਲੋਂ ਅੱਠ ਮਈ ਨੂੰ ਦੁਕਾਨਦਾਰਾਂ ਦਾ ਸਾਥ ਦਿੰਦਿਆਂ ਦੁਕਾਨਾਂ ਖੁੱਲ੍ਹਵਾੳਣ ਦਾ ਐਲਾਨ ਕੀਤਾ ਹੈ। ਕਿਸਾਨਾਂ ਦਾ ਕਹਿਣਾ ਕਿ ਪੰਜਾਬ ਸਰਕਾਰ ਲੌਕ ਡਾਊਨ ਲਗਾਉਣ ਦੇ ਇਰਾਦੇ 'ਚ ਹੈ, ਤਾਂ ਜੋ ਕਿਸਾਨ ਸੰਘਰਸ਼ ਨੂੰ ਤਾਰਪੀਡੋ ਕੀਤਾ ਜਾ ਸਕੇ। ਉਨ੍ਹਾਂ ਦਾ ਕਹਿਣਾ ਕਿ ਹਰ ਹਾਲਾਤ 'ਚ ਅੱਠ ਮਈ ਨੂੰ ਦੁਕਾਨਾਂ ਖੁੱਲ੍ਹਣਗੀਆਂ।