ਪੰਜਾਬ

punjab

ETV Bharat / videos

ਖੇਤੀ ਕਾਨੂੰਨਾਂ ਤੇ ਤੇਲ ਕੀਮਤਾਂ ਦੇ ਵਾਧੇ ਖਿਲਾਫ਼ ਦਿੱਤਾ ਮੰਗ ਪੱਤਰ - Farmers petition against agriculture laws

By

Published : Mar 15, 2021, 5:07 PM IST

ਲੁਧਿਆਣਾ: ਸੰਯੁਕਤ ਕਿਸਾਨ ਮੋਰਚਾ ਵੱਲੋਂ ਮਹਿੰਗਾਈ, ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ, ਤੇਲ ਕੀਮਤਾਂ ਦੇ ਵਾਧੇ ਖ਼ਿਲਾਫ਼ ਅੱਜ ਕੇਂਦਰ ਸਰਕਾਰ ਨੂੰ ਮੰਗ ਪੱਤਰ ਭੇਜਣ ਦੇ ਦਿੱਤੇ ਪ੍ਰੋਗਰਾਮ ਤਹਿਤ ਬੀਕੇਯੂ ਏਕਤਾ ਉਗਰਾਹਾਂ ਬਲਾਕ ਰਾਏਕੋਟ ਵੱਲੋਂ ਰਾਏਕੋਟ ਦੇ ਐਸਡੀਐਮ ਦੀ ਗ਼ੈਰ ਮੌਜੂਦਗੀ ਵਿੱਚ ਕਾਰਜ ਸਾਧਕ ਅਫ਼ਸਰ ਰਾਏਕੋਟ ਨੂੰ ਦਿੱਤਾ ਗਿਆ। ਕਿਸਾਨ ਆਗੂ ਗੁਰਪ੍ਰੀਤ ਸਿੰਘ ਨੂਰਪੁਰਾ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਤੇ ਪ੍ਰੋਗਰਾਮ ਤਹਿਤ ਕਿਸਾਨਾਂ-ਮਜ਼ਦੂਰਾਂ ਖ਼ਿਲਾਫ਼ ਬਣਾਏ ਕਾਲੇ ਕਾਨੂੰਨਾਂ, ਝੂਠੇ ਮੁਕੱਦਮਿਆਂ, ਸ਼ਹੀਦਾਂ ਦੇ ਪਰਿਵਾਰਾਂ ਨੂੰ ਆਰਥਿਕ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ, ਤੇਲ-ਪੈਟਰੋਲ ਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਕੀਤੇ ਅਥਾਹ ਵਾਧੇ ਨੂੰ ਰੱਦ ਕਰਨ ਲਈ ਮੰਗਪੱਤਰ ਦਿੱਤਾ ਗਿਆ ਹੈ।

ABOUT THE AUTHOR

...view details