ਕਿਸਾਨਾਂ ਨੇ ਦਿੱਲੀ ਵਿਖੇ ਘਿਰਾਓ ਕਰਨ ਲਈ ਖਿੱਚ ਲਈਆਂ ਤਿਆਰੀਆਂ - farmers protest
ਜਲੰਧਰ: ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ, ਮਜ਼ਦੂਰਾਂ ਦਾ ਲਗਾਤਾਰ ਰੋਸ ਪ੍ਰਦਰਸ਼ਨ ਜਾਰੀ ਹੈ। ਖੇਤੀ ਕਾਨੂੰਨਾਂ ਵਿਰੁੱਧ 31 ਕਿਸਾਨ ਜਥੇਬੰਦੀਆਂ ਕਰੀਬ ਪਿਛਲੇ 2 ਮਹੀਨੇ ਤੋਂ ਧਰਨਾ ਪ੍ਰਦਰਸ਼ਨ ਕਰ ਰਹੀਆਂ ਹਨ ਪਰ ਕੇਂਦਰ ਦੀ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਨਹੀਂ ਲੈ ਰਹੀ। ਇਸ ਦੇ ਰੋਸ ਵਜੋਂ ਕਿਸਾਨ ਜਥੇਬੰਦੀਆਂ ਨੇ ਫੈਸਲਾ ਲਿਆ ਹੈ ਕਿ ਉਹ ਹੁਣ ਦਿੱਲੀ ਜਾ ਕੇ ਦਿੱਲੀ ਦਾ ਘਿਰਾਓ ਕਰਨਗੇ ਅਤੇ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨਗੇ ਜਿਸ ਦੀਆਂ ਤਿਆਰੀਆਂ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਹਨ। ਕਿਸਾਨ ਆਗੂ ਨੇ ਕਿਹਾ ਕਿ ਕਾਫੀ ਸਮੇਂ ਤੋਂ ਉਹ ਰੋਸ ਪ੍ਰਦਰਸ਼ਨ ਕਰ ਰਹੇ ਹਨ ਪਰ ਸਰਕਾਰ ਉਨ੍ਹਾਂ ਵੱਲ ਕੁੱਝ ਸੋਚ ਵਿਚਾਰ ਹੀ ਨਹੀਂ ਕਰ ਰਹੀ ਜਿਸ ਤੋਂ ਬਾਅਦ ਹੁਣ ਉਨ੍ਹਾਂ ਦਿੱਲੀ ਜਾਣ ਦੀਆਂ ਤਿਆਰੀਆਂ ਖਿੱਚ ਲਈਆਂ ਹਨ।