ਕਿਸਾਨਾਂ ਦੀ ਮੋਦੀ ਸਰਕਾਰ ਨੂੰ ਚਿਤਾਵਨੀ - ਖੇਤੀ ਕਾਨੂੰਨ
ਹੁਸ਼ਿਆਰਪੁਰ: ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਕਿਸਾਨਾਂ ਵੱਲੋਂ ਰੇਲਵੇ ਲਾਈਨਾਂ ਤੋਂ ਧਰਨਾ ਚੁੱਕੇ ਜਾਣ ਤੋਂ ਬਾਅਦ ਵੀ ਕੇਂਦਰ ਸਰਕਾਰ ਵੱਲੋਂ ਮਾਲ ਗੱਡੀਆਂ ਦੀ ਆਵਾਜਾਈ 'ਤੇ ਪੰਜਾਬ ਵਿੱਚ ਰੋਕ ਲਗਾਈ ਗਈ ਹੈ। ਜਿਸ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਮੋਦੀ ਸਰਕਾਰ ਨੂੰ ਚਿਤਾਵਨੀ ਜਾਰੀ ਕਰਦੇ ਕਿਹਾ ਕਿ ਜੇਕਰ ਮਾਲ ਗੱਡੀਆਂ ਪੰਜਾਬ ‘ਚ ਚਾਲੂ ਨਹੀਂ ਕੀਤੀਆਂ ਤਾਂ ਦਿੱਲੀ ‘ਚ ਦੁੱਧ, ਸਬਜ਼ੀਆਂ ਅਤੇ ਹੋਰ ਵਸਤਾਂ ਦੀ ਸਪਲਾਈ ਬੰਦ ਕਰ ਦਿੱਤੀ ਜਾਵੇਗੀ।