ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਰਿਲਾਇੰਸ ਮਾਲ ਦੇ ਸਾਹਮਣੇ ਕਾਲੀਆਂ ਝੰਡੀਆਂ ਨਾਲ ਕੀਤਾ ਰੋਸ ਪ੍ਰਦਰਸ਼ਨ - ਮੋਦੀ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ
ਹੁਸ਼ਿਆਰਪੁਰ: ਖੇਤੀ ਕਾਨੂੰਨ ਦੇ ਵਿਰੋਧ ਵਿੱਚ ਸ਼ੇਰਪੁਰ ਵਿਖੇ ਵੱਖ-ਵੱਖ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਰਿਲਾਇੰਸ ਮਾਲ ਦੇ ਸਾਹਮਣੇ ਕਾਲੀਆਂ ਝੰਡੀਆਂ ਲਹਿਰਾ ਕੇ ਮੋਦੀ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਨੇ ਜਿਹੜੇ ਕਾਲੇ ਕਾਨੂੰਨ ਨੂੰ ਬਣਾਇਆ ਹੈ ਇਹ ਸਿਰਫ਼ ਕਿਸਾਨਾਂ ਲਈ ਮਾਰੂ ਨਹੀਂ ਹੈ ਇਹ ਹਰ ਵਰਗ ਲਈ ਘਾਤਕ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤੀ ਕਾਨੂੰਨਾਂ ਨਾਲ ਮੋਦੀ ਸਰਕਾਰ ਕਾਰੋਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣਾ ਚਾਹੁੰਦੀ ਹੈ ਪਰ ਅਜਿਹਾ ਉਨ੍ਹਾਂ ਨਹੀਂ ਹੋਣ ਦਿੱਤਾ ਜਾਵੇਗਾ।