ਇਤਿਹਾਸਿਕ ਨਗਰ ਤਲਵੰਡੀ ਸਾਬੋ 'ਚ ਕਿਸਾਨਾਂ ਨੇ ਕੀਤਾ ਚੱਕਾ ਜਾਮ - ਕਿਸਾਨਾਂ ਨੇ ਕੀਤਾ ਚੱਕਾ ਜਾਮ
ਬਠਿੰਡਾ: ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਵਿਖੇ ਸੰਘਰਸ਼ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਦਿੱਤੇ ਚੱਕਾ ਜਾਮ ਨੂੰ ਇਤਿਹਾਸਿਕ ਨਗਰ ਤਲਵੰਡੀ ਸਾਬੋ 'ਚ ਭਾਰੀ ਸਮਰਥਨ ਮਿਲਿਆ।ਬੀਕੇਯੂ ਸਿੱਧੂਪੁਰ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਕਿਸਾਨਾਂ ਨੇ ਸ਼ਹਿਰ ਦੇ ਥਾਣਾ ਚੌਂਕ ਤਲਵੰਡੀ ਸਾਬੋ-ਮਾਨਸਾ, ਮੌੜ ਮੰਡੀ-ਰਾਮਾਂ ਮੰਡੀ ਹਾਈਵੇ 'ਤੇ ਜਾਮ ਲਗਾ ਕੇ ਕੇਂਦਰ ਸਰਕਾਰ ਖਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਤੋਂ ਇਲਾਵਾ ਸਮਾਜਿਕ ਜੱਥੇਬੰਦੀਆਂ ਨੇ ਵੀ ਰੋਸ ਪ੍ਰਦਰਸ਼ਨ 'ਚ ਹਿੱਸਾ ਲਿਆ। ਕਿਸਾਨਾਂ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਤਿੰਨੇ ਕਾਲੇ ਖੇਤੀ ਬਿੱਲ ਵਾਪਿਸ ਨਹੀਂ ਕਰ ਦਿੱਤੇ ਜਾਂਦੇ, ਉਦੋਂ ਕਿਸਾਨ ਸੰਘਰਸ਼ ਜ਼ਾਰੀ ਰਹੇਗਾ।