ਮੋਗਾ 'ਚ 34ਵੇਂ ਦਿਨ ਵੀ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ - ਖੇਤੀ ਕਾਨੂੰਨ ਦਾ ਵਿਰੋਧ
ਮੋਗਾ: ਖੇਤੀ ਸੁਧਾਰ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਰੋਸ ਲਗਾਤਾਰ ਵੱਧਦਾ ਜਾ ਰਿਹਾ ਹੈ। ਖੇਤੀ ਕਾਨੂੰਨ ਦਾ ਵਿਰੋਧ ਕਰ ਰਹੇ ਕਿਸਾਨਾਂ ਵੱਲੋਂ 34 ਵੇਂ ਦਿਨ ਵੀ ਸ਼ਹਿਰ ਭਰ ਵਿੱਚ ਰਿਲਾਇੰਸ ਪੈਟਰੋਲ ਪੰਪ, ਮਾਲ ਅਤੇ ਰੇਲਵੇ ਟਰੈਕ ਉੱਤੇ ਧਰਨੇ ਜਾਰੀ ਹਨ। ਇਸ ਧਰਨੇ 'ਚ ਵੱਡੀ ਗਿਣਤੀ 'ਚ ਕਿਸਾਨ, ਔਰਤਾਂ ਤੇ ਬੱਚੇ ਸ਼ਾਮਲ ਹੋਏ। ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਸਾਨ ਆਗੂ ਨਿਰਮਲ ਸਿੰਘ ਨੇ ਕਿਹਾ ਕਿ ਜਦੋਂ ਤੱਕ ਕੇਂਦਰੀ ਸਰਕਾਰ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ, ਉਦੋਂ ਤੱਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ। ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਭਰ 'ਚ 5 ਨਵੰਬਰ ਨੂੰ ਦੇਸ਼ ਭਰ 'ਚ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਆਖਿਆ ਕਿ ਕਿਸਾਨਾਂ ਮਾਲ ਗੱਡੀਆਂ ਨੂੰ ਲੰਘਣ ਲਈ ਰੇਲਵੇ ਟਰੈਕ ਤੋਂ ਧਰਨੇ ਹੱਟਾ ਦਿੱਤੇ, ਪਰ ਕਿਸਾਨ ਕਿਸੇ ਵੀ ਤਰੀਕੇ ਨਾਲ ਮੋਦੀ ਸਰਕਾਰ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ।