ਖੇਤੀ ਆਰਡੀਨੈਂਸ ਖ਼ਿਲਾਫ਼ ਕਿਸਾਨਾਂ ਵੱਲੋਂ ਕਈ ਥਾਂ 'ਤੇ ਰੋਸ ਮੁਜ਼ਾਹਰੇ ਤੇ ਸੜਕਾਂ ਜਾਮ - ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਜਸਬੀਰ ਸਿੰਘ ਜੱਸਾ
ਫ਼ਿਰੋਜ਼ਪੁਰ: ਕਿਸਾਨ ਜਥੇਬੰਦੀਆਂ ਵੱਲੋਂ ਪੂਰੇ ਪੰਜਾਬ ਭਰ ਵਿੱਚ ਖੇਤੀ ਆਰਡੀਨੈਂਸ ਤੇ ਹੋਰ ਬਿੱਲਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਤਹਿਤ ਤਲਵੰਡੀ ਭਾਈ ਮੋਗਾ ਹਾਈਵੇ ਰੋਡ ਦੇ ਪੁਲ ਦੇ ਥੱਲੇ ਸੈਂਕੜਿਆਂ ਦੀ ਗਿਣਤੀ ਵਿੱਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਕਿਸਾਨ ਮਜ਼ਦੂਰ ਤੇ ਔਰਤਾਂ ਨੇ ਚੱਕਾ ਜਾਮ ਕਰਕੇ ਧਰਨਾ ਦਿੱਤਾ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਜਸਬੀਰ ਸਿੰਘ ਜੱਸਾ ਨੇ ਕਿਹਾ ਕਿ ਅਕਾਲੀ ਦਲ ਬਾਦਲ ਪੰਜਾਬ ਵਿੱਚ ਦੋਗਲੀ ਨੀਤੀ ਅਪਣਾ ਰਹੀ ਹੈ ਜਿਸ ਨਾਲ ਉਨ੍ਹਾਂ ਦਾ ਦੋਗਲੇ ਚਿਹਰੇ ਸਾਹਮਣੇ ਆ ਗਏ ਹਨ। ਜੋ ਕੁਰਸੀ ਦੇ ਪਿੱਛੇ ਪੰਜਾਬ ਨੂੰ ਅੱਗ ਵਿੱਚ ਝੋਕ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਇਸ ਤਰ੍ਹਾਂ ਦੇ ਦੋਗਲੇ ਇਨਸਾਨਾਂ ਨੂੰ ਪਿੰਡਾਂ ਤੇ ਸ਼ਹਿਰਾਂ ਵਿੱਚ ਵੋਟਾਂ ਮੰਗਣ ਵਾਸਤੇ ਵੜਨ ਨਹੀਂ ਦਿੱਤਾ ਜਾਵੇਗਾ ਜੋ ਸਾਡੇ ਬੱਚਿਆਂ ਦੇ ਮੂੰਹ ਦੇ ਨਿਵਾਲੇ ਖੋਹਣ ਵਿੱਚ ਲੱਗੇ ਹੋਏ ਹਨ।