ਧਰਮਕੋਟ 'ਚ ਖੇਤੀ ਆਰਡੀਨੈਂਸਾਂ ਨੂੰ ਲੈ ਕੇ ਕਿਸਾਨਾਂ ਨੇ ਕੀਤਾ ਪ੍ਰਦਰਸ਼ਨ, ਵਿਧਾਇਕ ਕਾਕਾ ਲੋਹਗੜ੍ਹ ਨੂੰ ਦਿੱਤਾ ਮੰਗ ਪੱਤਰ - ਧਰਮਕੋਟ 'ਚ ਖੇਤੀ ਆਰਡੀਨੈਂਸਾਂ ਨੂੰ ਲੈ ਕੇ ਕਿਸਾਨਾਂ ਨੇ ਕੀਤਾ ਪ੍ਰਦਰਸ਼ਨ
ਮੋਗਾ: ਕੇਂਦਰ ਸਰਕਾਰ ਵੱਲੋਂ ਖੇਤੀ ਸਬੰਧੀ ਲਿਆਂਦੇ ਗਏ ਤਿੰਨ ਆਰਡੀਨੈਂਸਾਂ ਅਤੇ ਬਿਜਲੀ ਸੋਧ ਕਾਨੂੰਨ-2020 ਦਾ ਵਿਰੋਧ ਪੰਜਾਬ ਦੇ ਕਿਸਾਨਾਂ ਵੱਲੋਂ ਲਗਤਾਰਾ ਜਾਰੀ ਹੈ। 10 ਅਗਸਤ ਨੂੰ ਵੀ ਕਿਸਾਨਾਂ ਨੇ ਸੂਬੇ ਭਰ ਵਿੱਚ 12 ਕਿਸਾਨ ਜਥੇਬੰਦੀਆਂ ਦੀ ਅਗਵਾਈ 'ਚ ਪ੍ਰਦਰਸ਼ਨ ਕੀਤੇ। ਮੋਗਾ ਜ਼ਿਲ੍ਹੇ ਧਰਮਕੋਟ ਵਿੱਚ ਵੀ ਕਿਸਾਨਾਂ ਨੇ ਵੱਡਾ ਪ੍ਰਦਰਸ਼ਨ ਕੀਤਾ ਅਤੇ ਵਿਧਾਇਕ ਸੁਖਹਜੀਤ ਸਿੰਘ ਕਾਕਾ ਲੋਹਗੜ੍ਹ ਨੂੰ ਮੰਗ ਪੱਤਰ ਦਿੱਤੇ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨੀ ਨੂੰ ਬਰਬਾਦ ਕਰਨਾ ਚਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਕਦੀ ਵੀ ਅਜਿਹਾ ਨਹੀਂ ਹੋਣ ਦੇਵੇਗਾ। ਇਸ ਮੌਕੇ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਕਿਸਾਨਾਂ ਤੋਂ ਮੰਗ ਪੱਤਰ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੀਆਂ ਇਨ੍ਹਾਂ ਮੰਗਾਂ ਨੂੰ ਮੁੱਖ ਮੰਤਰੀ ਕੋਲ ਅਤੇ ਵਿਧਾਨ ਸਭਾ ਵਿੱਚ ਚੁੱਕਣਗੇ।