ਪੱਟੀ 'ਚ ਖੇਤੀ ਆਰਡੀਨੈਂਸਾਂ ਨੂੰ ਲੈ ਕੇ ਕਿਸਾਨਾਂ ਨੇ ਕੀਤਾ ਪ੍ਰਦਰਸ਼ਨ - 10 ਅਗਸਤ ਨੂੰ ਵੀ ਕਿਸਾਨਾਂ ਨੇ ਸੂਬੇ ਭਰ ਵਿੱਚ 12 ਕਿਸਾਨ ਜਥੇਬੰਧੀਆਂ ਦੀ ਅਗਵਾਈ 'ਚ ਪ੍ਰਦਰਸ਼
ਤਰਨ ਤਾਰਨ : ਕੇਂਦਰ ਸਰਕਾਰ ਵੱਲੋਂ ਖੇਤੀ ਸਬੰਧੀ ਲਿਆਂਦੇ ਗਏ ਤਿੰਨ ਆਰਡੀਨੈਂਸਾਂ ਅਤੇ ਬਿਜਲੀ ਸੋਧ ਕਾਨੂੰਨ-2020 ਦਾ ਵਿਰੋਧ ਪੰਜਾਬ ਦੇ ਕਿਸਾਨਾਂ ਵੱਲੋਂ ਲਗਤਾਰਾ ਜਾਰੀ ਹੈ। 10 ਅਗਸਤ ਨੂੰ ਵੀ ਕਿਸਾਨਾਂ ਨੇ ਸੂਬੇ ਭਰ ਵਿੱਚ 12 ਕਿਸਾਨ ਜਥੇਬੰਦੀਆਂ ਦੀ ਅਗਵਾਈ 'ਚ ਪ੍ਰਦਰਸ਼ਨ ਕੀਤੇ। ਤਰਨ ਤਾਰਾਨ ਜ਼ਿਲ੍ਹੇ ਪੱਟੀ ਵਿੱਚ ਵੀ ਕਿਸਾਨਾਂ ਨੇ ਵੱਡਾ ਪ੍ਰਦਰਸ਼ਨ ਕੀਤਾ ਅਤੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੂੰ ਮੰਗ ਪੱਤਰ ਦਿੱਤੇ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨੀ ਨੂੰ ਬਰਬਾਦ ਕਰਨਾ ਚਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਅਜਿਹਾ ਕਦੀ ਵੀ ਨਹੀਂ ਹੋਣ ਦੇਵੇਗਾ। ਇਸ ਮੌਕੇ ਕਾਂਗਰਸੀ ਆਗੂ ਨੇ ਵਿਧਾਇਕ ਦੇ ਨਾਮ 'ਤੇ ਕਿਸਾਨਾਂ ਤੋਂ ਮੰਗ ਪੱਤਰ ਪ੍ਰਾਪਤ ਕੀਤਾ।