ਪੰਜਾਬ

punjab

ETV Bharat / videos

ਖੇਤੀ ਸੁਧਾਰ ਕਾਨੂੰਨ ਖਿਲਾਫ਼ ਕਿਸਾਨ ਜੱਥੇਬੰਦੀਆਂ ਨੇ ਪਟਿਆਲਾ-ਚੰਡੀਗੜ੍ਹ ਹਾਈਵੇ 'ਤੇ ਲਾਇਆ ਧਰਨਾ - ਭਾਰਤੀ ਕਿਸਾਨ ਯੂਨੀਅਨ

By

Published : Oct 4, 2020, 11:55 AM IST

ਪਟਿਆਲਾ : ਖੇਤੀ ਸੁਧਾਰ ਕਾਨੂੰਨਾਂ ਦੇ ਖਿਲਾਫ ਅਜੇ ਵੀ ਕਿਸਾਨਾਂ ਦਾ ਰੋਸ ਪ੍ਰਦਸ਼ਨ ਜਾਰੀ ਹੈ। ਪਟਿਆਲਾ 'ਚ ਕਿਸਾਨ ਜੱਥੇਬੰਦੀਆਂ ਨੇ ਪਟਿਆਲਾ-ਚੰਡੀਗੜ੍ਹ ਹਾਈਵੇ ਤੇ ਟੋਲ ਪਲਾਜ਼ਾ 'ਤੇ ਧਰਨਾ ਲਾਇਆ ਹੈ। ਇਹ ਧਰਨਾ ਭਾਰਤੀ ਕਿਸਾਨ ਯੂਨੀਅਨ ਦੀ ਅਗਵਾਈ 'ਚ ਲਾਇਆ ਗਿਆ ਹੈ। ਕਿਸਾਨਾਂ ਵੱਲੋਂ ਇਹ ਧਰਨਾ ਪ੍ਰਦਰਸ਼ਨ ਸਾਂਤਮਈ ਢੰਗ ਨਾਲ ਕੀਤਾ ਜਾ ਰਿਹਾ ਹੈ। ਜਿਥੇ ਇੱਕ ਪਾਸੇ ਕਿਸਾਨਾਂ ਨੇ ਆਵਾਜਾਈ ਪ੍ਰਭਾਵਤ ਨਹੀਂ ਹੋਣ ਦਿੱਤਾ, ਉਥੇ ਹੀ ਦੂਜੇ ਪਾਸੇ ਪਟਿਆਲਾ-ਚੰਡੀਗੜ੍ਹ ਹਾਈਵੇ 'ਤੇ ਸਥਿਤ ਇਹ ਟੋਲ ਪਲਾਜ਼ਾ ਪ੍ਰਾਈਵੇਟ ਕੰਪਨੀ ਦਾ ਹੋਣ ਕਾਰਨ ਇਥੇ ਕਿਸਾਨ ਕੰਪਨੀ ਨੂੰ ਕਿਸੇ ਰਾਹਗੀਰ ਦੀ ਟੋਲ ਪਰਚੀ ਨਹੀਂ ਕੱਟਣ ਦੇ ਰਹੇ ਹਨ। ਕਿਸਾਨਾਂ ਨੇ ਕਿਹਾ ਕਿ ਉਹ ਟੋਲ ਪਲਾਜ਼ਾ ਦਾ ਕੰਮ ਠੱਪ ਕਰਕੇ ਕਾਰਪੋਰੇਟ ਘਰਾਣਿਆਂ ਤੇ ਵੱਡੀ ਕੰਪਨੀਆਂ ਦੀਆਂ ਜੇਬਾਂ 'ਤੇ ਅਸਰ ਪਾਉਣਾ ਚਾਹੁੰਦੇ ਹਨ। ਉਨ੍ਹਾਂ ਆਖਿਆ ਕਿ ਜਦੋਂ ਤੱਕ ਮੋਦੀ ਸਰਕਾਰ ਵੱਲੋਂ ਇਹ ਕਾਲੇ ਕਾਨੂੰਨ ਰੱਦ ਨਹੀਂ ਕਰ ਦਿੱਤੇ ਜਾਣਗੇ ਉਦੋਂ ਤੱਕ ਇਹ ਧਰਨਾ ਜਾਰੀ ਰਹੇਗਾ।

ABOUT THE AUTHOR

...view details