ਹਰਿਆਣਾ ’ਚ ਕਿਸਾਨਾਂ ’ਤੇ ਲਾਠੀਚਾਰਜ ਦੇ ਰੋਸ ’ਚ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ - ਖੇਤੀ ਕਾਨੂੰਨ
ਬਰਨਾਲਾ: ਹਰਿਆਣਾ ਵਿੱਚ ਬੀਤੇ ਕੱਲ ਕਿਸਾਨਾਂ ’ਤੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੇ ਰੋਸ ਵਿੱਚ ਬਰਨਾਲਾ ਵਿੱਚ ਕਿਸਾਨਾਂ ਵੱਲੋਂ ਬੀਜੇਪੀ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਜ਼ਿਲ੍ਹੇ ਦੇ ਰੇਲਵੇ ਸਟੇਸ਼ਨ ’ਤੇ ਚੱਲ ਰਹੇ ਪੱਕੇ ਕਿਸਾਨ ਮੋਰਚੇ ਦੀਆਂ ਕਿਸਾਨ ਜੱਥੇਬੰਦੀਆਂ ਵੱਲੋਂ ਬਾਜ਼ਾਰਾਂ ਵਿੱਚ ਸੜਕਾਂ ’ਤੇ ਬੈਠ ਕੇ ਮੋਦੀ ਸਰਕਾਰ ਵਿਰੁੱਧ ਜੰਮ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਹਰਿਆਣਾ ਵਿੱਚ ਕਿਸਾਨਾਂ ਵੱਲੋਂ ਹਰਿਆਣੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਘਿਰਾਓ ਕੀਤਾ ਗਿਆ ਸੀ। ਜਿਸ ਕਾਰਨ ਬੀਤੇ ਕੱਲ ਕਿਸਾਨਾਂ ਉੱਤੇ ਹੋਏ ਲਾਠੀਚਾਰਜ ਕੀਤਾ ਗਿਆ ਜਿਸ ਦੇ ਵਿਰੋਧ ਵਿੱਚ ਪੂਰੇ ਪੰਜਾਬ ਵਿੱਚ ਕਿਸਾਨ ਜੱਥੇਬੰਦੀਆਂ ਵੱਲੋਂ ਸੜਕਾਂ ਜਾਮ ਕਰਕੇ ਧਰਨਾ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਉਹਨਾਂ ਦਾ ਸੰਘਰਸ਼ ਜਾਰੀ ਰਹੇਗਾ।