ਬਿਕਰਮ ਮਜੀਠੀਆ ਦਾ ਜਬਰਦਸਤ ਵਿਰੋਧ - ਬਿਕਰਮ ਮਜੀਠੀਆ ਦਾ ਹਰ ਮੋੜ ‘ਤੇ ਵਿਰੋਧ
ਗੁਰਦਾਸਪੁਰ: ਖੇਤੀਬਾੜੀ ਕਾਨੂੰਨਾਂ ਦੇ ਕਾਰਨ ਕਿਸਾਨ ਜਥੇਬੰਦੀਆਂ ਦੇ ਵੱਲੋਂ ਸਾਰੀਆਂ ਹੀ ਸਿਆਸੀ ਪਾਰਟੀਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਗੁਰਦਾਸਪੁਰ ਵਿੱਚ ਕਿਸਾਨ ਜਥੇਬੰਦੀਆਂ ਦੇ ਵੱਲੋਂ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਅਤੇ ਜੰਮਕੇ ਵਿਰੋਧ ਕੀਤਾ ਗਿਆ। ਕਿਸਾਨ ਜਥੇਬੰਦੀਆਂ ਦੇ ਵੱਲੋਂ ਕਸਬਾ ਸ਼੍ਰੀ ਹਰਗੋਬਿੰਦਪੁਰ ਨੂੰ ਚਾਰੋਂ-ਤਰਫ ਤੋਂ ਘੇਰਿਆ ਹੋਇਆ ਸੀ। ਇਸ ਦੌਰਾਨ ਪੁਲਿਸ ਬਲ ਭਰੀ ਤਾਦਾਦ ਵਿਚ ਮੌਜੂਦ ਸੀ। ਕਿਸਾਨਾਂ ਦੇ ਵੱਲੋਂ ਸਾਬਕਾ ਮੰਤਰੀ ਬਿਕਰਮ ਮਜੀਠੀਆ ਦਾ ਹਰ ਮੋੜ ‘ਤੇ ਵਿਰੋਧ ਕੀਤਾ ਗਿਆ। ਦਰਅਸਲ ਬਿਕਰਮ ਮਜੀਠੀਆ ਸ਼੍ਰੀਹਰਗੋਬਿੰਦਪੁਰ ਵਿਚ ਕਾਂਗਰਸ ਦੇ ਸਾਬਕਾ ਨਗਰ ਕੌਂਸਲ ਪ੍ਰਧਾਨ ਹਰਜੀਤ ਭਲਾ, ਉਨ੍ਹਾਂ ਦੇ ਪਰਿਵਾਰ ਅਤੇ ਸਾਥੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਕਰਵਾਉਣ ਲਈ ਪਹੁੰਚੇ ਸਨ ਜਿਸ ਕਰਕੇ ਬਿਕਰਮ ਮਜੀਠੀਆ ਨੂੰ ਕਿਸਾਨਾਂ ਦੇ ਵਿਰੋਧ ਦਾ ਸ਼ਿਕਾਰ ਹੋਣਾ ਪਿਆ।