ਕਿਸਾਨਾਂ ਦਾ ਬੀਜੇਪੀ ਦਫ਼ਤਰ ਬਾਹਰ ਧਰਨਾ - ਪੰਜਾਬ ਵਿਧਾਨ ਸਭਾ ਚੋਣਾਂ
ਬਠਿੰਡਾ: ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਭਾਜਪਾ ਕੌਮੀ ਪ੍ਰਧਾਨ ਜੇਪੀ ਵੱਲੋਂ ਬੀਜੇਪੀ ਦਫ਼ਤਰਾਂ ਦੇ ਉਦਘਾਟਨ ਦੇ ਵਿਰੋਧ 'ਚ ਅੱਜ ਕਿਸਾਨ ਭਾਈਚਾਰੇ ਨੇ ਬੀਜੇਪੀ ਦਫ਼ਤਰ ਬਾਹਰ ਧਰਨਾ ਲਾ ਕੇੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਜਾਨ ਬੁੱਝ ਕੇ ਕਿਸਾਨਾਂ ਨੂੰ ਤੰਗ ਕਰ ਰਹੀ ਹੈ। ਕਿਸਾਨਾਂ ਨੇ ਕਿਹਾ ਕਿ ਕੇਂਦਰ ਦੇ ਇਸ ਰਵੱਈਏ ਦਾ ਜਵਾਬ ਪੰਜਾਬ ਦੇ ਲੋਕ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਜ਼ਰੂਰ ਦੇਣਗੇ।