ਦੀਨਾਨਗਰ 'ਚ ਵਰਚੁਅਲ ਰੈਲੀ ਕਰਨ ਪੁੱਜੇ ਭਾਜਪਾ ਆਗੂ ਖਿਲਾਫ ਕਿਸਾਨਾਂ ਨੇ ਕੀਤਾ ਰੋਸ ਪ੍ਰਦਰਸ਼ਨ - ਦੀਨਾਨਗਰ 'ਚ ਵਰਚੁਅਲ ਰੈਲੀ
ਗੁਰਦਾਸਪੁਰ: ਹਲਕਾ ਦੀਨਾਨਗਰ ਪੁੱਜੇ ਕਿਸਾਨਾਂ ਨੇ ਜ਼ਿਲ੍ਹਾ ਭਾਜਪਾ ਪ੍ਰਧਾਨ ਤੇ ਭਾਜਪਾ ਵਰਕਰਾਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਜ਼ਿਲ੍ਹਾ ਭਾਜਪਾ ਪ੍ਰਧਾਨ, ਪਰਮਿੰਦਰ ਗਿੱਲ ਤੇ ਵਰਕਰ ਇਥੇ ਕੇਂਦਰੀ ਮੰਤਰੀ ਹਰਦੀਪ ਸਿੰਘ ਨਾਲ ਮੀਟਿੰਗ ਕਰਨ ਤੇ ਵਰਚੁਅਲ ਰੈਲੀ ਕਰਨ ਪੁੱਜੇ ਸਨ। ਕਿਸਾਨਾਂ ਦੇ ਰੋਸ ਪ੍ਰਦਰਸ਼ਨ ਦੇ ਚਲਦੇ ਭਾਜਪਾ ਆਗੂ ਨੂੰ ਬਿਨਾਂ ਰੈਲੀ ਕੀਤੇ ਵਾਪਸ ਮੁੜਨਾ ਪਿਆ। ਇਸ ਮੌਕੇ ਕਿਸਾਨ ਆਗੂ ਹਰਦੇਵ ਸਿੰਘ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਦੀ ਮੋਦੀ ਸਰਕਾਰ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰ ਦਿੰਦੀ, ਉਦੋਂ ਤੱਕ ਭਾਜਪਾ ਆਗੂਆਂ ਦਾ ਵਿਰੋਧ ਜਾਰੀ ਰਹੇਗਾ। ਉਨ੍ਹਾਂ ਆਖਿਆ ਕਿ ਕਿਸਾਨ ਅੰਦੋਲਨ ਜਾਰੀ ਰਹਿਣ ਤੱਕ ਭਾਜਪਾ ਆਗੂਆਂ ਤੇ ਵਰਕਰਾਂ ਨੂੰ ਕਿਸੇ ਤਰ੍ਹਾਂ ਦੀ ਰੈਲੀ, ਪ੍ਰੋਗਰਾਮ ਤੇ ਨਵੇਂ ਦਫ਼ਤਰਾਂ ਦੀ ਉਸਾਰੀ ਕਰਨ ਨਹੀਂ ਦਿੱਤੀ ਜਾਵੇਗੀ।