ਵਾਜਪਾਈ ਦਾ ਜਨਮ ਦਿਨ ਮਨਾ ਰਹੇ ਭਾਜਪਾ ਆਗੂਆਂ ਖ਼ਿਲਾਫ਼ ਕਿਸਾਨਾਂ ਦਾ ਵਿਰੋਧ - ਲੋਕ ਸਭਾ
ਕੁਰਾਲੀ: ਸਥਾਨਕ ਸ਼ਹਿਰ ਦੇ ਨਗਰ ਖੇੜਾ ਧਰਮਸ਼ਾਲਾ ਵਿਖੇ ਜਿੱਥੇ ਭਾਜਪਾ ਆਗੂਆਂ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਜਨਮ ਦਿਨ ਮਨਾਇਆ ਗਿਆ ਉੱਥੇ ਹੀ ਕਿਸਾਨਾਂ ਨੇ ਭਾਜਪਾ ਦੇ ਪ੍ਰੋਗਰਾਮ ਵਾਲੀ ਥਾਂ ਉੱਤੇ ਰੋਸ ਪ੍ਰਦਰਸ਼ਨ ਕੀਤਾ। ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਉਦੋਂ ਤੱਕ ਉਹ ਭਾਜਪਾ ਦੇ ਹਰ ਪ੍ਰੋਗਰਾਮ ਦਾ ਵਿਰੋਧ ਕੀਤੇ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਹੀ ਦਸ਼ਮ ਪਿਤਾ ਦੇ ਛੋਟੇ ਸਾਹਿਬਜ਼ਾਦਿਆਂ ਨੇ ਸ਼ਹਾਦਤ ਹਾਸਲ ਕੀਤੀ ਸੀ ਪਰ ਭਾਜਪਾ ਆਗੂ ਅੱਜ ਕੇਕ ਕੱਟ ਕੇ ਅਟਲ ਵਾਜਪਾਈ ਦਾ ਜਨਮ ਦਿਨ ਮਨਾ ਰਹੇ ਹਨ।