ਕਾਲੇ ਝੰਡੇ ਦਿਖਾ ਕੇ ਕੈਬਨਿਟ ਮੰਤਰੀ ਰਾਣਾ ਸੋਢੀ ਦਾ ਕਿਸਾਨਾਂ ਨੇ ਕੀਤਾ ਵਿਰੋਧ - ਕਾਲੀਆਂ ਝੰਡੀਆਂ
ਫਿਰੋਜ਼ਪੁਰ: ਗੁਰੂਹਰਸਹਾਏ ਦੇ ਪਿੰਡ ਕੋਹਰ ਸਿੰਘ ਵਾਲਾ 'ਚ ਕਿਸਾਨਾਂ ਵਲੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਰਾਣਾ ਸੋਢੀ ਦਾ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਰਾਣਾ ਸੋਢੀ ਕਿਸੇ ਸਮਾਗਮ 'ਚ ਸ਼ਿਰਕਤ ਲਈ ਗਏ ਸੀ, ਜਿਥੇ ਕਿਸਾਨਾਂ ਵਲੋਂ ਉਨ੍ਹਾਂ ਖਿਲਾਫ਼ ਪ੍ਰਦਰਸ਼ਨ ਕਰਦਿਆਂ ਕਾਂਗਰਸ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਵਲੋਂ ਕਿਸਾਨਾਂ ਦੀ ਸਾਰ ਨਹੀਂ ਲਈ ਜਾ ਰਹੀ ਅਤੇ ਆਪਣੀਆਂ ਚੋਣਾਂ ਦੇ ਚੱਲਦਿਆਂ ਮੀਟਿੰਗਾਂ ਦਾ ਦੌਰ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਕਿ ਵੋਟਾਂ ਤੋਂ ਪਹਿਲਾਂ ਹੀ ਮੰਤਰੀਆਂ ਨੂੰ ਲੋਕਾਂ ਦੀ ਯਾਦ ਆਉਂਦੀ ਹੈ।