ਮੋਦੀ ਸਰਕਾਰ ਕਿਸਾਨਾਂ ਦੇ ਭਵਿੱਖ ਨਾਲ ਕਰ ਰਹੀ ਖਿਲਵਾੜ- ਕਿਸਾਨ ਆਗੂ - ਕਿਸਾਨ ਮਜਦੂਰ ਸੰਗਰਸ਼ ਕਮੇਟੀ
ਕਿਸਾਨ ਮਜਦੂਰ ਸੰਗਰਸ਼ ਕਮੇਟੀ ਵੱਲੋਂ ਆੜਤੀਆਂ ਦੇ ਹੱਕ ਵਿਚ ਕੇਂਦਰ ਸਰਕਾਰ ਦਾ ਪਿੰਡ ਚੱਬਾ ਫਿਰੋਜ਼ਪੁਰ ਹਾਈਵੇ ’ਤੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਦੱਸਿਆ ਕਿ ਸਰਕਾਰ ਆਏ ਦਿਨ ਕਿਸਾਨ ਮਾਰੂ ਨੀਤੀਆਂ ਦੇ ਚਲਦਿਆਂ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਦੇ ਭਾਅ ਵਧਾ ਰਹੀ ਹੈ ਅਤੇ ਲਗਾਤਾਰ ਉਨ੍ਹਾਂ ਨੂੰ ਮਿਲਣ ਵਾਲੀ ਸਬਸਿਡੀ ਨੂੰ ਖਤਮ ਕਰ ਰਹੀ ਹੈ ਜਿਸ ਨਾਲ ਸਰਕਾਰ ਵੱਲੋਂ ਕਿਸਾਨਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਜਿਸ ਕਾਰਨ ਉਨ੍ਹਾਂ ਵੱਲੋਂ ਇਹ ਰੋਸ ਪ੍ਰਦਰਸ਼ਨ ਕੀਤਾ ਗਿਆ। ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਕੇਂਦਰ ਸਰਕਾਰ ਖਿਲਾਫ ਉਹ 18 ਅਪ੍ਰੈਲ ਨੂੰ ਵੱਡਾ ਇਕੱਠ ਕਰਨ ਜਾ ਰਹੇ ਜਿਸ ’ਚ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਗਟ ਕੀਤਾ ਜਾਵੇਗਾ।