ਅੰਮ੍ਰਿਤਸਰ ’ਚ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ - ਰੋਸ ਪ੍ਰਦਰਸ਼ਨ ਕੀਤਾ
ਅੰਮ੍ਰਿਤਸਰ: ਜ਼ਿਲ੍ਹੇ ਦੇ ਪਿੰਡ ਚੱਬਾ ’ਚ ਕਿਸਾਨ ਜਥੇਬੰਦੀਆਂ ਵੱਲੋਂ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਪੀਐੱਮ ਨਰਿੰਦਰ ਮੋਦੀ ਦਾ ਪੁਤਲਾ ਵੀ ਫੂਕਿਆ। ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਮੋਰਚੇ ਦੀ ਕਾਲ ਮੁਤਾਬਿਕ ਉਨ੍ਹਾਂ ਵੱਲੋਂ ਚੱਬਾ ਪਿੰਡ ਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਜਦੋਂ ਤੱਕ ਸਰਕਾਰ ਇਨ੍ਹਾਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰ ਦਿੰਦੀ ਉਦੋਂ ਤੱਕ ਉਨ੍ਹਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ। ਪ੍ਰਦਰਸ਼ਨ ’ਚ ਸ਼ਾਮਲ ਬੱਚਿਆ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰ ਦੇਣੇ ਚਾਹੀਦੇ ਹਨ ਕਿਉਂਕਿ ਇਨ੍ਹਾਂ ਦੇ ਲਾਗੂ ਹੋਣ ਨਾਲ ਭਵਿੱਖ ਖਰਾਬ ਹੋ ਜਾਵੇਗਾ।