ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ
ਸ੍ਰੀ ਮੁਕਤਸਰ ਸਾਹਿਬ: ਕੇਂਦਰ ਵਲੋਂ ਬਣਾਏ ਖੇਤੀ ਕਾਨੂੰਨਾਂ ਨੂੰ ਲੈਕੇ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਦਿੱਲੀ ਦੇ ਬਾਰਡਰਾਂ 'ਤੇ ਬੈਠਿਆਂ ਕਿਸਾਨਾਂ ਨੂੰ ਛੇ ਮਹੀਨੇ ਦਾ ਸਮਾਂ ਹੋ ਚੁੱਕਿਆ। ਇਸ ਦੇ ਚੱਲਦਿਆਂ 26 ਮਈ ਨੂੰ ਕਿਸਾਨਾਂ ਵਲੋਂ ਕਾਲੇ ਦਿਨ ਵਜੋਂ ਮਨਾਇਆ ਗਿਆ। ਜਿਸ ਦੇ ਚੱਲਦਿਆਂ ਕਿਸਾਨਾਂ ਵਲੋਂ ਜਿਥੇ ਕੇਂਦਰ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ, ਉਥੇ ਹੀ ਸਰਕਾਰ ਦੇ ਪੁਤਲੇ ਵੀ ਸਾੜੇ ਗਏ। ਮੁਕਤਸਰ ਸਾਹਿਬ 'ਚ ਵੀ ਕਿਸਾਨਾਂ ਵਲੋਂ ਟਰੈਕਟਰ ਮਾਰਚ ਕੀਤਾ ਗਿਆ। ਕਿਸਾਨਾਂ ਦਾ ਕਹਿਣਾ ਕਿ ਜਦੋਂ ਤੱਕ ਕਾਨੂੰਨ ਰੱਦ ਨਹੀਂ ਹੁੰਦੇ ਸੰਘਰਸ਼ ਜਾਰੀ ਰਹੇਗਾ।