Farmers protest:ਪਟਿਆਲਾ 'ਚ ਕਿਸਾਨਾਂ ਵਲੋਂ ਸਰਕਾਰ ਖਿਲਾਫ਼ ਤਿੰਨ ਦਿਨਾਂ ਧਰਨਾ - ਕਿਸਾਨ ਧਰਨੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ਾਂ
ਪਟਿਆਲਾ: ਕਿਸਾਨਾਂ ਵਲੋਂ ਜਿਥੇ ਖੇਤੀ ਕਾਨੂੰਨਾਂ (Agricultural laws) ਨੂੰ ਲੈਕੇ ਧਰਨਾ ਦਿੱਤਾ ਜਾ ਰਿਹਾ ਹੈ। ਉਥੇ ਹੀ ਪਟਿਆਲਾ 'ਚ ਵੀ ਕਿਸਾਨ ਯੂਨੀਅਨ ਉਗਰਾਹਾਂ(Kisan Union Ugrahan) ਵਲੋਂ ਤਿੰਨ ਦਿਨਾਂ ਧਰਨਾ ਲਗਾਇਆ ਗਿਆ ਹੈ। ਕਿਸਾਨਾਂ ਦਾ ਕਹਿਣਾ ਕਿ ਸਰਕਾਰਾਂ ਵਲੋਂ ਕਿਸਾਨ ਧਰਨੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦਾ ਕਹਿਣਾ ਕਿ ਕੋਰੋਨਾ ਦੇ ਚੱਲਦਿਆਂ ਸਰਕਾਰਾਂ ਵਲੋਂ ਢੁਕਵੇਂ ਪ੍ਰਬੰਧ ਨਹੀਂ ਕੀਤੇ ਗਏ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਪੰਜਾਬ ਸਰਕਾਰ ਵਲੋਂ ਵੀ ਕੋਰੋਨਾ ਦੇ ਚੱਲਦਿਆਂ ਪਿੰਡਾਂ 'ਚ ਕੁਝ ਵੀ ਪ੍ਰਬੰਧ ਨਹੀਂ ਕੀਤੇ ਗਏ ਹਨ। ਜਿਸ ਕਾਰਨ ਉਨ੍ਹਾਂ ਵਲੋਂ ਧਰਨਾ ਲਗਾਇਆ ਜਾ ਰਿਹਾ ਹੈ।