ਅੰਮ੍ਰਿਤਸਰ 'ਚ ਕਿਸਾਨ ਜਥੇਬੰਦੀਆਂ ਦਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ - ਅੰਮ੍ਰਿਤਸਰ
ਅੰਮ੍ਰਿਤਸਰ: ਸਥਾਨਕ ਕਿਸਾਨ ਜਥੇਬੰਦੀਆਂ ਦੇ ਆਗੂ ਤੇ ਕਾਰਜਕਰਤਾਵਾਂ ਵੱਲੋਂ ਡੀਸੀ ਦਫ਼ਤਰ ਅੱਗੇ ਕਿਸਾਨ ਵਿਰੋਧੀ ਨੀਤੀਆਂ ਤੇ ਉਨ੍ਹਾਂ ਦੀਆਂ ਮੰਗਾਂ ਲਈ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਦੇਸ਼ ਤੇ ਪੰਜਾਬ ਦੇ ਕਿਸਾਨਾਂ ਦੀ ਖੇਤੀ ਨਾਲ ਜੁੜੀਆਂ ਮੰਗਾਂ ਤੇ ਉਪਜਾਉ ਸ਼ਕਤੀ ਨੂੰ ਵਧਾਉਣ ਦੀ ਮੰਗ ਕੀਤੀ ਗਈ। ਇਸ ਦੇ ਨਾਲ ਹੀ ਸਰਕਾਰ ਨੂੰ ਪਹੁੰਚਣ ਲਈ ਡੀਸੀ ਦਫ਼ਤਰ ਨਾਲ ਸਬੰਧਤ ਮੰਗ ਪੱਤਰ ਦਿੱਤਾ।