ਪਟਿਆਲਾ 'ਚ ਕਿਸਾਨਾਂ ਦਾ ਸਰਕਾਰ ਖਿਲਾਫ਼ ਧਰਨਾ ਜਾਰੀ - ਸੂਬਾ ਸਰਕਾਰ ਖਿਲਾਫ਼ ਪ੍ਰਦਰਸ਼ਨ ਜਾਰੀ
ਪਟਿਆਲਾ: ਖੇਤੀ ਕਾਨੂੰਨਾਂ ਖਿਲਾਫ਼ ਜਿਥੇ ਕਿਸਾਨ ਦਿੱਲੀ ਦੀਆਂ ਬਰੂਹਾਂ 'ਤੇ ਸੰਘਰਸ਼ ਕਰ ਰਹੇ ਹਨ। ਉਥੇ ਹੀ ਪਟਿਆਲਾ 'ਚ ਵੀ ਕਿਸਾਨਾਂ ਵਲੋਂ ਸੂਬਾ ਸਰਕਾਰ ਖਿਲਾਫ਼ ਪ੍ਰਦਰਸ਼ਨ ਜਾਰੀ ਹੈ। ਇਸ ਦੇ ਚੱਲਦਿਆਂ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਪਟਿਆਲਾ 'ਚ ਸੂਬਾ ਸਰਕਾਰ ਖਿਲਾਫ਼ ਪ੍ਰਦਰਸ਼ਨ ਜਾਰੀ ਹੈ। ਇਸ ਮੌਕੇ ਧਰਨੇ ਦੌਰਾਨ ਛੋਟੀਆਂ ਬੱਚੀਆਂ ਦਾ ਕਹਿਣਾ ਕਿ ਸੂਬਾ ਸਰਕਾਰ ਵਲੋਂ ਕੋਰੋਨਾ ਦੇ ਚੱਲਦਿਆਂ ਪੁਖਤਾ ਪ੍ਰਬੰਧ ਨਹੀਂ ਕੀਤੇ ਗਏ ਅਤੇ ਕਿਸਾਨ ਧਰਨੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਕਿ ਜਦੋਂ ਕੋਰੋਨਾ ਦੌਰਨਾ ਠੇਕੇ ਖੁੱਲ੍ਹ ਸਕਦੇ ਹਨ ਤਾਂ ਸਕੂਲ ਵੀ ਖੁੱਲ੍ਹ ਸਕਦੇ ਹਨ।