Farmer Protest: ਹਾਏ ਮਹਿੰਗਾਈ - ਸੰਯੁਕਤ ਕਿਸਾਨ ਮੋਰਚੇ
ਸ੍ਰੀ ਫਤਿਹਗੜ੍ਹ ਸਾਹਿਬ: ਲਗਾਤਾਰ ਵਧ ਰਹੀ ਮਹਿੰਗਾਈ ਦੇ ਖਿਲਾਫ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੀ ਗਈ ਕਾਲ ’ਤੇ ਕਿਸਾਨਾ ਵੱਲੋਂ ਕੇਂਦਰ ਸਰਕਾਰ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦੇ ਜਿਲ੍ਹੇ ’ਚ ਵੀ ਕਿਸਾਨ ਜਥੇਬੰਦਆਂ ਨੇ ਨੈਸ਼ਨਲ ਹਾਈਵੇਅ ਸਰਹਿੰਦ ਵਿਖੇ ਸ਼ਾਂਤਮਈ ਢੰਗ ਨਾਲ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ਇਸ ਦੌਕਾਰ ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰਾਂ ਵੱਲੋਂ ਮਹਿੰਗਾਈ ਚ ਵਾਧਾ ਕੀਤਾ ਜਾ ਰਿਹਾ ਹੈ ਜਿਸ ਦਾ ਭਾਰ ਆਮ ਲੋਕਾਂ ’ਤੇ ਪੈ ਰਿਹਾ ਹੈ। ਇਸ ਦੌਰਾਨ ਕਿਸਾਨਾਂ ਨੇ ਸੜ੍ਹਕਾਂ ਤੇ ਖਾਲੀ ਸਿਲੰਡਰ ਰੱਖ ਕੇ ਕੇਂਦਰ ਅਤੇ ਸੂਬਾ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ।