ਤਲਵੰਡੀ ਸਾਬੋ 'ਚ ਗੈਸ ਪਾਈਪ ਲਾਈਨ ਪਾਉਣ 'ਤੇ ਕਿਸਾਨਾਂ ਵੱਲੋਂ ਵਿਰੋਧ - ਕਿਸਾਨਾਂ ਵੱਲੋਂ ਵਿਰੋਧ
ਤਲਵੰਡੀ ਸਾਬੋ: ਹਲਕਾ ਦੇ ਪਿੰਡਾਂ ਦੇ ਖੇਤਾਂ ਵਿੱਚੋਂ ਕੱਢੀ ਜਾ ਰਹੀ ਗੈਸ ਪਾਈਪ ਲਾਈਨ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਪਾਈਪ ਲਾਈਨ ਪਾਉਣ ਬਦਲੇ ਉਨ੍ਹਾਂ ਨੂੰ ਢੁਕਵਾਂ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ। ਇਸ ਮੌਕੇ ਹਲ਼ਕੇ ਦੀ 'ਆਪ' ਵਿਧਾਇਕਾ ਬਲਜਿੰਦਰ ਕੌਰ ਵੀ ਨੇ ਮੌਕੇ 'ਤੇ ਪਹੁੰਚ ਕੀਤੀ। ਬਲਜਿੰਦਰ ਕੌਰ ਨੇ ਦੋਸ਼ ਲਾਏ ਹਨ ਕਿ ਸੱਤਾ ਧਿਰ ਦੇ ਆਗੂ ਪਾਈਪ ਪਾਉਣ ਵਾਲੀ ਕੰਪਨੀ ਨੂੰ ਫਾਇਦਾ ਪਹੁੰਚਾਉਣ ਲਈ ਕਿਸਾਨਾਂ ਦੀਆਂ ਜ਼ਮੀਨਾਂ ਕੌਡੀਆਂ ਬਦਲੇ ਕੰਪਨੀ ਨੂੰ ਦਵਾ ਰਹੇ ਹਨ।