ਪੰਜਾਬ ਭਰ ਤੋਂ ਵੱਡੀ ਗਿਣਤੀ ’ਚ ਆਏ ਕਿਸਾਨਾਂ ਨੂੰ ਪੁਲਿਸ ਨੇ ਮੋਹਾਲੀ ਚੰਡੀਗੜ੍ਹ ਬਾਰਡਰ ’ਤੇ ਰੋਕਿਆ - ਮੋਹਾਲੀ ਚੰਡੀਗੜ੍ਹ ਬਾਰਡਰ
ਮੋਹਾਲੀ: ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਇਸਦੇ ਚੱਲਦੇ ਕਿਸਾਨਾਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਜੂਨ ਨੂੰ ਰਾਜਪਾਲ ਦਾ ਘੇਰਾਓ ਕਰਦਿਆਂ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸੌਂਪਣ ਦਾ ਐਲਾਨ ਕੀਤਾ। ਇਸਦੇ ਚੱਲਦੇ ਵੱਡੀ ਗਿਣਤੀ ਚ ਕਿਸਾਨ ਚੰਡੀਗੜ੍ਹ ਲਈ ਰਵਾਨਾ ਹੋਏ। ਪਰ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਬਾਰਡਰਾਂ ਨੂੰ ਸੀਲ ਕਰ ਦਿੱਤਾ ਗਿਆ। ਇਸੇ ਤਰ੍ਹਾਂ ਹੀ ਵੱਡੀ ਗਿਣਤੀ ਚ ਮੋਹਾਲੀ ਪਹੁੰਚੇ ਕਿਸਾਨਾਂ ਨੂੰ ਪੁਲਿਸ ਨੇ ਬਾਰਡਰ ’ਤੇ ਰੋਕ ਦਿੱਤਾ ਜਿਸ ਤੋਂ ਬਾਅਦ ਕਿਸਾਨਾਂ ਨੇ ਉੱਥੇ ਹੀ ਧਰਨਾ ਲਗਾ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਕਿਸਾਨ ਪਿਛਲੇ ਸੱਤ ਮਹੀਨਿਆਂ ਤੋਂ ਲਗਾਤਾਰ ਆਪਣੀ ਮੰਗ ਨੂੰ ਲੈ ਕੇ ਕੇਂਦਰ ਸਰਕਾਰ ਦੇ ਖਿਲਾਫ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ ਪਰ ਸਰਕਾਰ ਆਪਣਾ ਅੜੀਅਲ ਰਵੱਈਆ ਨਹੀਂ ਛੱਡ ਰਹੀ ਹੈ। ਜਦੋਂ ਤੱਕ ਤਿੰਨ ਖੇਤੀਬਾੜੀ ਕਾਨੂੰਨ ਰੱਦ ਨਹੀਂ ਹੋ ਜਾਂਦੇ ਉਸ ਸਮੇਂ ਤੱਕ ਉਨ੍ਹਾਂ ਦਾ ਧਰਨਾ ਪ੍ਰਦਰਸ਼ਨ ਚਲਦਾ ਰਹੇਗਾ।