ਕਿਸਾਨਾਂ ਨੂੰ ਦਿੱਲੀ 'ਚ ਰੋਕਣ ਦੇ ਵਿਰੋਧ 'ਚ ਕਿਸਾਨਾਂ ਨੇ ਮੋਦੀ ਦਾ ਫੂਕਿਆ ਪੁਤਲਾ - modi
CAA ਦੇ ਵਿਰੋਧ ਵਿੱਚ ਦਿੱਲੀ ਦੇ ਸ਼ਹੀਨ ਬਾਗ ਵਿੱਚ ਵਿਰੋਧ ਪ੍ਰਧਰਸ਼ਨ ਕਰ ਰਹੇ ਲੋਕਾਂ ਦੇ ਸਮਰਥਨ ਵਿੱਚ ਜਾਣ ਵਾਲੇ ਕਿਸਾਨਾਂ ਨੂੰ ਦਿੱਲੀ ਪੁਲਿਸ ਵਲੋਂ ਰੋਕੇ ਜਾਣ ਦੇ ਵਿਰੋਧ ਵਿੱਚ ਭਾਵਾਨੀਗੜ੍ਹ ਵਿਖੇ ਕਿਸਾਨਾਂ ਨੇ ਮੋਦੀ ਸਰਕਾਰ ਦਾ ਪੁਤਲਾ ਫੁਕੇ ਪ੍ਰਦਰਸ਼ਨ ਕੀਤਾ । ਇਸ ਦੌਰਾਨ ਕਿਸਾਨਾਂ ਦਾ ਕਹਿਣਾ ਹੈ ਕਿ ਸ਼ਾਹੀਨ ਬਾਗ ਵੇਖੇ CAA ਦੇ ਵਿਰੋਧ ਤੇ ਸਮਰਥਨ ਦੇ ਲਈ ਜਾ ਰਹੇ ਸਨ ਪਰ ਪੁਲਿਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਦਿੱਲੀ ਦੇ ਬਾਲਾ ਸਾਹਿਬ ਗੁਰਦੁਆਰੇ ਵਿਖੇ ਰੋਕਿਆ ਗਿਆ ਹੈ ਇਸ ਦੇ ਨਾਲ ਹੀ ਕਿਸਾਨਾਂ ਨੇ ਕਿਹਾ ਕਿ ਅਸੀਂ ਇਸ ਦੀ ਸਖਤ ਨਿੰਦਾ ਕਰਦੇ ਹਾਂ ਕਿਉਂਕਿ ਕਿਸਾਨ ਸ਼ਾਂਤਮਈ ਢੰਗ ਨਾਲ ਆਪਣੇ ਸਮਰਥਨ ਦੇ ਲਈ ਉੱਥੇ ਪਹੁੰਚ ਰਹੇ ਸਨ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਦਿੱਲੀ ਵਿੱਚ ਰੋਕੇ ਗਏ ਕਿਸਾਨਾਂ ਨੂੰ ਸ਼ਹੀਨ ਬਾਗ ਨਹੀਂ ਜਾਣ ਦਿੰਦੀ ਤਾਂ ਜਥੇਬੰਦੀ ਵੱਲੋਂ ਵੱਡਾ ਸੰਘਰਸ਼ ਵਿੱਡਿਆ ਜਾਵੇਗਾ।ਇਸ ਮੌਕੇ ਕਿਸਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਵੀ ਫੂਕਿਆ।ਸਰਕਾਰ ਦੀਆਂ ਨੀਤੀਆਂ ਅਤੇ ਛਅਅ ਦੇ ਵਿਰੋਦ ਵਿੱਚ ਜਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ।