ਕਿਸਾਨਾਂ ਨੇ ਥਾਲੀਆਂ ਵਜਾ ਕੇ ਪੀਐਮ ਮੋਦੀ ਦੇ "ਮਨ ਕੀ ਬਾਤ" ਪ੍ਰੋਗਰਾਮ ਦਾ ਕੀਤਾ ਵਿਰੋਧ - ਮਨ ਕੀ ਬਾਤ
ਤਰਨ ਤਾਰਨ: ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਪਿਛਲੇ ਲੰਬੇ ਸਮੇਂ ਤੋਂ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ। ਦਿੱਲੀ ਦੇ ਬਾਰਡਰਾਂ 'ਤੇ ਲਗਾਤਾਰ ਕਿਸਾਨ ਅੰਦੋਲਨ ਜਾਰੀ ਹੈ। ਕਿਸਾਨ ਅੰਦੋਲਨ ਵਿਚਾਲੇ ਜਿਥੇ ਅੱਜ ਪੀਐਮ ਮੋਦੀ ਵੱਲੋਂ "ਮਨ ਕੀ ਬਾਤ" ਪ੍ਰੋਗਰਾਮ ਰਾਹੀਂ ਲੋਕਾਂ ਨੂੰ ਸੰਬੋਧਨ ਕੀਤਾ ਗਿਆ, ਉਥੇ ਹੀ ਦੂਜੇ ਪਾਸੇ ਕੇਂਦਰ ਸਰਕਾਰ ਤੋਂ ਨਰਾਜ਼ ਕਿਸਾਨ ਪਰਿਵਾਰਾਂ ਨੇ ਥਾਲੀਆਂ ਵਜਾ ਕੇ ਪੀਐਮ ਮੋਦੀ ਦੇ "ਮਨ ਕੀ ਬਾਤ" ਪ੍ਰੋਗਰਾਮ ਦਾ ਵਿਰੋਧ ਕੀਤਾ। ਫ਼ਤਿਹਾਬਾਦ 'ਚ ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਮੋਦੀ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨਦੀ ਤੇ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ, ਉਦੋਂ ਤੱਕ ਕਿਸਾਨ ਅੰਦੋਲਨ ਤੇ ਭਾਜਪਾ ਆਗੂਆਂ ਦਾ ਵਿਰੋਧ ਜਾਰੀ ਰਹੇਗਾ। ਕਿਸਾਨਾਂ ਨੇ ਕਿਹਾ ਕਿ ਥਾਲੀਆਂ ਵਜਾਉਣ ਦਾ ਮਕਸਦ ਇਹ ਹੈ ਕਿ ਮੋਦੀ ਸਰਕਾਰ ਸਾਡੀ ਮੰਗਾਂ ਨੂੰ ਮੰਨੇ।