ਕਿਸਾਨ ਪ੍ਰਾਈਵੇਟ ਕੰਪਨੀ ਖਿਲਾਫ਼ ਹੋਏ ਸਿੱਧੇ, ਕੀਤੇ ਵੱਡੇ ਐਲਾਨ
ਜਲੰਧਰ: ਦੇਸ਼ ਦੇ ਕਈ ਸੂਬਿਆਂ ਵਾਂਗ ਪੰਜਾਬ ਵਿੱਚ ਵੀ ਕਿਸਾਨਾਂ ਵੱਲੋਂ ਕਾਰਪੋਰੇਟ ਘਰਾਣਿਆਂ (Corporate households) ਦੇ ਵਪਾਰ ਨੂੰ ਬੰਦ ਕਰਨ ਲਈ ਉਨ੍ਹਾਂ ਦੇ ਸ਼ਾਪਿੰਗ ਮਾਲ, ਪੈਟਰੋਲ ਪੰਪ ਅਤੇ ਕਈ ਹੋਰ ਅਦਾਰਿਆਂ ਨੂੰ ਬੰਦ ਕੀਤਾ ਹੋਇਆ ਹੈ। ਇਸੇ ਦੇ ਚੱਲਦੇ ਜਲੰਧਰ ਵਿੱਚ ਕਿਸਾਨਾਂ ਵੱਲੋਂ ਬੈਸਟ ਪ੍ਰਾਈਜ਼ ਨੂੰ ਬੰਦ ਕਰਵਾ ਦਿੱਤਾ ਗਿਆ। ਸਿਰਫ ਜਲੰਧਰ ਹੀ ਨਹੀਂ ਇਸ ਦੇ ਨਾਲ-ਨਾਲ ਅੰਮ੍ਰਿਤਸਰ,ਜ਼ੀਰਕਪੁਰ ਅਤੇ ਲੁਧਿਆਣੇ ਵਿਖੇ ਵੀ ਬੈਸਟ ਪ੍ਰਾਈਜ਼ ਨੂੰ ਕਿਸਾਨਾਂ ਵੱਲੋਂ ਬੰਦ ਕਰਵਾ ਦਿੱਤਾ ਗਿਆ ਹੈ। ਇਸ ਬਾਰੇ ਦੱਸਦੇ ਹੋਏ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਉਦਯੋਗਪਤੀਆਂ ਨੇ ਆਪਣੇ ਸ਼ਾਪਿੰਗ ਮਾਲਾਂ ਵਿੱਚੋਂ ਬੱਚਿਆਂ ਦਾ ਰੁਜ਼ਗਾਰ ਖੋਹ ਕੇ ਉਨ੍ਹਾਂ ਨੂੰ ਬੇਰੁਜ਼ਗਾਰ ਕਰ ਦਿੱਤਾ ਹੈ। ਸੁਖਦੇਵ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਲੋਕਾਂ ਦਾ ਰੁਜ਼ਗਾਰ ਖੋਹਣ ਵਾਲੀਆਂ ਅਰਬਾਂ ਖਰਬਾਂ ਰੁਪਏ ਦੀਆਂ ਇਨ੍ਹਾਂ ਕੰਪਨੀਆਂ ਨੂੰ ਉਦੋਂ ਤਕ ਪੰਜਾਬ ਵਿੱਚ ਨਹੀਂ ਚੱਲਣ ਦਿੱਤਾ ਜਾਵੇਗਾ ਜਦ ਤੱਕ ਇਹ ਬੱਚਿਆਂ ਨੂੰ ਉਨ੍ਹਾਂ ਦੀਆਂ ਬਣਦੀਆਂ ਨੌਕਰੀਆਂ ਵਾਪਸ ਨਹੀਂ ਦੇ ਦਿੰਦੇ।