ਪੰਜਾਬ

punjab

ETV Bharat / videos

'ਲੌਕਡਾਊਨ ਖਤਮ ਨਾ ਕੀਤਾ ਤਾਂ ਕਰਾਂਗੇ ਵੱਡਾ ਸੰਘਰਸ਼' - ਲੌਕਡਾਉਨ ਲਗਾਇਆ ਹੋਇਆ

By

Published : May 9, 2021, 6:26 PM IST

ਹੁਸ਼ਿਆਰਪੁਰ: ਪੰਜਾਬ ਸਰਕਾਰ ਵੱਲੋਂ ਸੂਬੇ ’ਚ ਸ਼ਨੀਵਾਰ ਅਤੇ ਐਤਵਾਰ ਨੂੰ ਪੱਕਾ ਲੌਕਡਾਉਨ ਲਗਾਇਆ ਹੋਇਆ ਹੈ ਜਿਸ ਨਾਲ ਵਧ ਰਹੇ ਕੋਰੋਨਾ ਵਾਇਰਸ ਦੀ ਰਫਤਾਰ ਰੋਕਿਆ ਜਾ ਸਕੇ। ਦੂਜੇ ਪਾਸੇ ਦੁਕਾਨਦਾਰਾਂ ਵੱਲੋਂ ਪੰਜਾਬ ਸਰਕਾਰ ਨੂੰ ਕਿਹਾ ਗਿਆ ਸੀ ਕਿ ਸ਼ਨੀਵਾਰ ਅਤੇ ਐਤਵਾਰ ਨੂੰ ਦੁਕਾਨਾਂ ਨੂੰ ਖੋਲਣ ਦੀ ਆਗਿਆ ਦਿੱਤੀ ਜਾਵੇ। ਨਾਲ ਹੀ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਦੁਕਾਨਦਾਰਾਂ ਨੂੰ ਦੁਕਾਨਾਂ ਖੋਲਣ ਦੇ ਹੱਕ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਮੋਰਚਾ ਖੋਲਣ ਦੀ ਅਵਾਜ਼ ਨੂੰ ਬੁਲੰਦ ਕੀਤਾ। ਦੁਆਬਾ ਕਿਸਾਨ ਕਮੇਟੀ ਵੱਲੋਂ ਟਾਂਡਾ ਉੜਮੁੜ ਵਿਖੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਹੀ ਲੌਕਡਾਉਨ ਨੂੰ ਖਤਮ ਨਾ ਕੀਤਾ ਤਾਂ ਕਿਸਾਨ ਜਥੇਬੰਦੀਆਂ ਵੱਲੋਂ ਵੱਡੇ ਪੱਧਰ ’ਤੇ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।

ABOUT THE AUTHOR

...view details