ਮੋਟਰਾਂ ਦੇ ਬਿੱਲ ਲਾਗੂ ਕਰਨ ਖ਼ਿਲਾਫ਼ ਕਿਸਾਨਾਂ ਵੱਲੋਂ ਪ੍ਰਦਰਸ਼ਨ - ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ
ਰੂਪਨਗਰ: ਕਿਸਾਨਾਂ ਦੀਆਂ ਮੋਟਰਾਂ ਦੇ ਬਿੱਲ ਲਗਾਉਣ ਦੀ ਤਿਆਰੀ ਕਰ ਰਹੀ ਪੰਜਾਬ ਸਰਕਾਰ ਖ਼ਿਲਾਫ਼ ਨੂਰਪੁਰ ਬੇਦੀ 'ਚ ਅਕਾਲੀ ਦਲ ਦੇ ਆਗੂਆਂ ਤੇ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਕਾਲੀ ਦਲ ਦੇ ਆਗੂ ਨੇ ਕਿਹਾ ਕਿ ਕਿਸਾਨਾਂ ਦੀਆਂ ਮੋਟਰਾਂ ਦੇ ਬਿੱਲ ਲਗਾਉਣ ਦੀ ਤਿਆਰੀ ਕਰ ਰਹੀ ਪੰਜਾਬ ਸਰਕਾਰ ਦੇ ਇਸ ਸੁਪਨੇ ਨੂੰ ਕਿਸੇ ਵੀ ਹਾਲਤ 'ਚ ਪੂਰਾ ਨਹੀ ਹੋਣ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਕਿਸਾਨਾਂ ਵੱਲੋਂ ਕਿਹਾ ਗਿਆ ਹੈ ਕਿ ਜਦੋਂ ਤੱਕ ਪੰਜਾਬ ਸਰਕਾਰ ਇਹ ਵਾਲਾ ਫ਼ੈਸਲਾ ਵਾਪਸ ਨਹੀਂ ਲੈਂਦੀ, ਇਹ ਸਘੰਰਸ਼ ਇਸ ਤਰ੍ਹਾਂ ਹੀ ਜਾਰੀ ਰਹੇਗਾ।