ਡੀ.ਏ.ਪੀ. ਖਾਦ ਨਾ ਮਿਲਣ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ - Agriculture Officer
ਫਰੀਦਕੋਟ: ਇੱਕ ਪਾਸੇ ਨਵੇਂ ਖੇਤੀ ਕਾਨੂੰਨਾਂ (Agricultural laws) ਦੇ ਵਿਰੋਧ ਵਿੱਚ ਦਿੱਲੀ (Delhi) ਦੀਆਂ ਸਰਹੱਦਾਂ ‘ਤੇ ਬੈਠ ਕੇ ਕੇਂਦਰ ਸਰਕਾਰ (Central Government) ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਤਾਂ ਦੂਜੇ ਪਾਸੇ ਪੰਜਾਬ ਸਰਕਾਰ (Government of Punjab) ਦੇ ਖ਼ਿਲਾਫ਼ ਡੀ.ਏ.ਪੀ. ਖਾਦ ਨੂੰ ਲੈਕੇ ਕਿਸਾਨਾਂ (Farmers) ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ (Farmers) ਦਾ ਕਹਿਣਾ ਹੈ ਕਿ ਕੇਂਦਰ ਸਰਕਾਰ (Central Government) ਕਿਸਾਨਾਂ (Farmers) ਦੇ ਕਿਸਾਨੀ ਅੰਦੋਲਨ ਨੂੰ ਖ਼ਤਮ ਕਰਨ ਦੇ ਲਈ ਜਾਣ-ਬੁੱਝ ਕੇ ਪੰਜਾਬ ਵਿੱਚ ਡੀ.ਏ.ਪੀ. ਖਾਦ ਦੀ ਸਪਲਾਈ ਨਹੀਂ ਕਰ ਰਹੀ। ਜੈਤੋ ‘ਚ ਖਾਦ ਨਾ ਮਿਲਣ ਕਰਕੇ ਕਿਸਾਨਾਂ ਨੂੰ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਦੂਜੇ ਪਾਸੇ ਖੇਤੀਬਾੜੀ ਅਫ਼ਸਰ (Agriculture Officer) ਵੱਲੋਂ ਜਲਦ ਮੁਸ਼ਕਲ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਜਾ ਰਿਹਾ ਹੈ।