ਸ੍ਰੀ ਫ਼ਤਹਿਗੜ੍ਹ ਸਾਹਿਬ: ਕਿਸਾਨਾਂ ਨੇ ਰਿਲਾਇੰਸ ਦੇ ਟਾਵਰ ਦਾ ਕੀਤਾ ਵਿਰੋਧ - ਤਿੰਨ ਖੇਤੀਬਾੜੀ ਕਾਲੇ ਕਾਨੂੰਨਾਂ
ਸ੍ਰੀ ਫ਼ਤਹਿਗੜ੍ਹ ਸਾਹਿਬ: ਤਿੰਨ ਖੇਤੀਬਾੜੀ ਕਾਲੇ ਕਾਨੂੰਨਾਂ ਨੂੰ ਲੈ ਕੇ ਜਿੱਥੇ ਕਿਸਾਨ ਦਿੱਲੀ ਬਾਰਡਰ ’ਤੇ ਸੰਘਰਸ਼ ਕਰ ਰਹੇ ਉੱਥੇ ਹੀ ਦੂਜੇ ਪਾਸੇ ਸੂਬੇ ’ਚ ਵੀ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਅਤੇ ਰਿਲਾਇੰਸ ਅਤੇ ਜੀਓ ਖਿਲਾਫ ਵਿਰੋਧ ਪ੍ਰਦਰਸ਼ਨ ਜਾਰੀ ਹੈ। ਜ਼ਿਲ੍ਹੇ ’ਚ ਕਿਸਾਨ ਆਗੂਆਂ ਅਤੇ ਸਥਾਨਕ ਲੋਕਾਂ ਵੱਲੋਂ ਸਮਾਜ ਸੇਵਕ ਗੁਰਸ਼ਨਰ ਬਿੱਟੂ ਦੀ ਬਿਲਡਿੰਗ ’ਤੇ ਲੱਗੇ ਰਿਲਾਇੰਸ ਦੇ ਟਾਵਰ ਦਾ ਵਿਰੋਧ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਾਰਾ ਭਾਰਤ ਕਿਸਾਨਾਂ ਦੇ ਨਾਲ ਖੜਿਆ ਹੈ। ਭਾਜਪਾ ਦੀਆਂ ਹਮਾਇਤਾਂ ਕੰਪਨੀਆਂ ਰਿਲਾਇੰਸ ਅਤੇ ਜੀਓ ਦਾ ਵੱਖ ਵੱਖਰੇ ਖੇਤਰ ਚ ਵਿਰੋਧ ਕੀਤਾ ਜਾ ਰਿਹਾ ਹੈ। ਪਰ ਇਨ੍ਹਾਂ ਕੰਪਨੀਆਂ ਵੱਲੋਂ ਚੋਰੀ ਛਿਪੇ ਕੰਮ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਰਿਲਾਇੰਸ ਤੇ ਜੀਓ ਵੱਲੋਂ ਆਪਣਾ ਕੰਮ ਨਾ ਬੰਦ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਵਿਰੋਧ ਤੇਜ਼ ਕੀਤਾ ਜਾਵੇਗਾ ਅਤੇ ਇਨ੍ਹਾਂ ਦੀਆਂ ਤਾਰਾਂ ਵੀ ਵੱਡੀਆਂ ਜਾਣਗੀਆਂ।