ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਦਾ ਜ਼ੋਰਦਾਰ ਵਿਰੋਧ - ਗਿਲਜੀਆਂ ਨੂੰ ਕਿਸੇ ਵੀ ਪਿੰਡ ਵਿੱਚ ਨਹੀਂ ਵੜਨ ਦਿੱਤਾ ਜਾਵੇਗਾ
ਹੁਸ਼ਿਆਰਪੁਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਟਾਂਡਾ ਉੜਮੁੜ ਵਿਖੇ ਕਾਂਗਰਸੀ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜੀਆਂ(Sangat Singh Giljian) ਦੇ ਖਿਲਾਫ਼ ਰੋਸ ਪ੍ਰਦਰਸ਼ਨ (Protest) ਕੀਤਾ ਗਿਆ ਹੈ। ਇਸ ਦੌਰਾਨ ਗੁੱਸੇ ਵਿੱਚ ਆਏ ਕਿਸਾਨਾਂ ਵੱਲੋਂ ਨੈਸ਼ਨਲ ਹਾਈਵੇ ਜਾਮ ਕਰ ਗਿਲਜੀਆਂ ਖਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਨੇ ਕਿਹਾ ਕਿ ਵਿਧਾਇਕ ਸੰਗਤ ਸਿੰਘ ਗਿਲਜੀਆਂ ਨੇ ਕਈ ਲੋਕਾਂ ‘ਤੇ ਝੂਠੇ ਮਾਮਲੇ ਦਰਜ ਕਰਵਾਏ ਹਨ ਅਤੇ ਕਿਸਾਨਾਂ ਦੇ ਖਿਲਾਫ਼ ਵੀ ਤਰਾਂ-ਤਰਾਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਉਨਾਂ ਨਾਲ ਹੀ ਕਿਹਾ ਕਿ ਹੁਣ ਗਿਲਜੀਆਂ ਨੂੰ ਕਿਸੇ ਵੀ ਪਿੰਡ ਵਿੱਚ ਨਹੀਂ ਵੜਨ ਦਿੱਤਾ ਜਾਵੇਗਾ ਅਤੇ ਨਾਂ ਹੀ ਕੋਈ ਪ੍ਰੋਗਰਾਮ ਕਰਨ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਗਿਲਜੀਆਂ ਦਾ ਪੁਤਲਾ ਫੂਕ ਕੇ ਜ਼ੋਰਦਾਰ ਨਾਅਰੇਬਾਜੀ ਕੀਤੀ ਗਈ।